ਮੋਗਾ, 16 ਸਤੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਦੀ ਸਭ ਤੋਂ ਅਮੀਰ ਨਗਰ ਨਿਗਮ ਵਜੋਂ ਜਾਣੀ ਜਾਂਦੀ ਮੋਗਾ ਨਗਰ ਨਿਗਮ ਵਿੱਚ ਕਰੋੜਾਂ ਰੁਪਏ ਦੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਕੇਂਦਰ ਸਰਕਾਰ ਵੱਲੋਂ 10 ਮਹੀਨੇ ਪਹਿਲਾਂ ਸਵੱਛ ਭਾਰਤ ਅਭਿਆਨ ਤਹਿਤ ਕੂੜਾ ਇਕੱਠਾ ਕਰਨ ਲਈ ਮੋਗਾ ਨਗਰ ਨਿਗਮ ਨੂੰ 25 ਨਵੇਂ ਵਾਹਨ, 2 ਟਰੈਕਟਰ ਅਤੇ ਕਈ ਗੱਡੀਆਂ ਭੇਜੀਆਂ ਗਈਆਂ ਸਨ।
ਨੌਕਰਸ਼ਾਹੀ ਦੀ ਲਾਪਰਵਾਹੀ ਕਾਰਨ ਅੱਜ ਤੱਕ ਇਨ੍ਹਾਂ ਦੀ ਵਰਤੋਂ ਨਹੀਂ ਕੀਤੀ ਗਈ ਤੇ ਇਹ ਕਬਾੜ ਦਾ ਰੂਪ ਧਾਰਨ ਕਰਦੀਆਂ ਜਾ ਰਹੀਆਂ ਹਨ।












