ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ ਭਾਜਪਾ ਸੂਬਾਈ ਦਫਤਰ ਚੰਡੀਗੜ੍ਹ ਵਿੱਚ ਮਨਾਇਆ ਗਿਆ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ;
ਅੱਜ ਪੰਜਾਬ ਭਾਜਪਾ ਦੇ ਸੂਬਾਈ ਦਫਤਰ ਸੈਕਟਰ 37, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜਨਮਦਿਨ ਉਤਸ਼ਾਹ ਨਾਲ ਮਨਾਇਆ ਗਿਆ।ਇਹ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਇਸ ਮੌਕੇ ਭਾਜਪਾ ਦੇ ਨੇਤਾਵਾਂ ਅਤੇ ਕਾਰਕੁਨਾਂ ਵੱਲੋਂ ਪ੍ਰਧਾਨ ਮੰਤਰੀ ਜੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਗਈ।

ਪ੍ਰੋਗਰਾਮ ਦੌਰਾਨ ਸਾਰੇ ਹਾਜ਼ਰ ਕਾਰਕੁਨਾਂ ਨੂੰ ਲੱਡੂ ਵੰਡੇ ਗਏ ਅਤੇ ਪ੍ਰਧਾਨ ਮੰਤਰੀ ਜੀ ਦੇ ਦੇਸ਼-ਨਿਰਮਾਣ ਲਈ ਕੀਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਨੇਤਾਵਾਂ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਨੇਤ੍ਰਿਤਵ ਹੇਠ ਭਾਰਤ ਨੇ ਨਵੇਂ ਵਿਕਾਸ ਪੱਧਰ ਹਾਸਲ ਕੀਤੇ ਹਨ ਅਤੇ ਦੁਨੀਆ ਭਰ ਵਿੱਚ ਭਾਰਤ ਦਾ ਮਾਣ ਵਧਿਆ ਹੈ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੁਖਤਿਆਰ ਸਿੰਘ ਮੋਖਾ, ਸੱਤਪਾਲ ਸਿੰਗਲਾ (ਸਾਬਕਾ ਚੇਅਰਮੈਨ), ਦਫ਼ਤਰ ਸਕੱਤਰ ਸੁਨੀਲ ਦੱਤ ਭਾਰਦਵਾਜ, ਸੋਮ ਪ੍ਰਕਾਸ਼, ਜਸਵਿੰਦਰ ਸਿੰਘ, ਸ਼ੇਖਰ ਰਾਣਾ, ਸੁਬੇਗ ਸਿੰਘ ਅਤੇ ਪੰਕਜ ਮਲਹੋਤਰਾ ਆਦਿ ਹਾਜ਼ਰ ਸਨ।

ਨੇਤਾਵਾਂ ਅਤੇ ਕਾਰਕੁਨਾਂ ਨੇ ਪ੍ਰਧਾਨ ਮੰਤਰੀ ਜੀ ਦੇ ਸਪਨੇ ਅਨੁਸਾਰ “ਸੇਵਾ ਹੀ ਸੰਘਠਨ” ਦੇ ਸਿਧਾਂਤ ‘ਤੇ ਤੁਰਨ ਦਾ ਸੰਕਲਪ ਵੀ ਦੁਹਰਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।