ਪਟਿਆਲਾ, 20 ਸਤੰਬਰ,ਬੋਲੇ ਪੰਜਾਬ ਬਿਊਰੋ;
ਭਾਸ਼ਾ ਵਿਭਾਗ ਵਿੱਚ ਨਿਯੁਕਤੀ ਪ੍ਰਕਿਰਿਆ ਵਿੱਚ ਜਾਣਬੁੱਝ ਕੇ ਦੇਰੀ ਕਰਨ ਦੇ ਦੋਸ਼ ਵਿੱਚ ਇੱਕ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੇ ਇਹ ਸਖ਼ਤ ਕਾਰਵਾਈ ਕਰਦੇ ਹੋਏ ਸਪੱਸ਼ਟ ਕੀਤਾ ਹੈ ਕਿ ਕੰਮ ਵਿੱਚ ਬੇਲੋੜੀ ਦੇਰੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਮਾਮਲਾ ਭਾਸ਼ਾ ਵਿਭਾਗ ਵਿੱਚ ਖੋਜ ਸਹਾਇਕਾਂ ਦੀ ਭਰਤੀ ਨਾਲ ਜੁੜਿਆ ਹੋਇਆ ਹੈ, ਜੋ ਪਿਛਲੇ ਤਿੰਨ ਸਾਲਾਂ ਤੋਂ ਲਟਕ ਰਹੀ ਸੀ ।
ਮਾਮਲੇ ਦਾ ਖੁਲਾਸਾ ਹੋਣ ‘ਤੇ ਡਾਇਰੈਕਟਰ ਨੇ ਤੁਰੰਤ ਕਾਰਵਾਈ ਕਰਦਿਆਂ ਸੁਪਰਡੈਂਟ ਭੁਪਿੰਦਰਪਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ। ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੇ ਭਰੋਸਾ ਦਿੱਤਾ ਹੈ ਕਿ ਯੋਗ ਉਮੀਦਵਾਰਾਂ ਨੂੰ ਅਗਲੇ ਕੁਝ ਦਿਨਾਂ ਵਿੱਚ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।












