ਲੁਧਿਆਣਾ, 20 ਸਤੰਬਰ,ਬੋਲੇ ਪੰਜਾਬ ਬਿਊਰੋ;
ਸ਼ਹਿਰ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਗੁਰਦੁਆਰਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਘਰ ਪਰਤ ਰਹੇ ਇੱਕ ਬਜ਼ੁਰਗ ਵਿਅਕਤੀ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਾਸੀ ਪਿੰਡ ਬੁਲਾਰਾ ਵਜੋਂ ਹੋਈ ਹੈ। ਇਸ ਮਾਮਲੇ ਵਿੱਚ, ਡੇਹਲੋਂ ਥਾਣਾ ਪੁਲਿਸ ਨੇ ਅਣਪਛਾਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕੀਤਾ ਹੈ। ਗੁਰਜੀਤ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਦਰਸ਼ਨ ਸਿੰਘ ਅਕਸਰ ਆਲਮਗੀਰ ਸਾਹਿਬ ਮੱਥਾ ਟੇਕਣ ਜਾਂਦੇ ਸਨ। ਜਦੋਂ ਉਹ ਗੁਰੂਘਰ ਮੱਥਾ ਟੇਕਣ ਤੋਂ ਬਾਅਦ ਮੁੱਖ ਸੜਕ ‘ਤੇ ਪਹੁੰਚੇ ਤਾਂ ਇੱਕ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।












