ਸੰਗੀਤ ਸਮਰਾਟ ਚਰਨਜੀਤ ਆਹੂਜਾ ਪੰਚ ਤੱਤਾਂ ‘ਚ ਵਲੀਨ

ਪੰਜਾਬ


ਮੋਹਾਲੀ, 22 ਸਤੰਬਰ,ਬੋਲੇ ਪੰਜਾਬ ਬਿਊਰੋ;
ਸੰਗੀਤ ਸਮਰਾਟ ਚਰਨਜੀਤ ਸਿੰਘ ਆਹੂਜਾ (74 ਸਾਲ) ਦਾ ਸੋਮਵਾਰ ਨੂੰ ਪੰਜਾਬ ਦੇ ਮੋਹਾਲੀ ਵਿਖੇ ਪੰਚ ਤੱਤਾਂ ‘ਚ ਵਲੀਨ ਹੋ ਗਏ। ਉਨ੍ਹਾਂ ਦੇ ਵੱਡੇ ਪੁੱਤਰ ਸਚਿਨ ਅਹੂਜਾ ਨੇ ਚਿਖਾ ਨੂੰ ਅਗਨੀ ਦਿੱਤੀ। ਇਸ ਦੌਰਾਨ ਤਿੰਨੋਂ ਪੁੱਤਰਾਂ ਨੇ ਦੇਹ ‘ਤੇ ਫੁੱਲ ਵਰ੍ਹਾਏ। ਇਸ ਦੌਰਾਨ ਇੱਕ ਪੁੱਤਰ ਦੇਹ ਨੂੰ ਦੇਖਦਾ ਰਿਹਾ।
ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਆਏ। ਪੰਜਾਬੀ ਗਾਇਕ ਗਿੱਪੀ ਗਰੇਵਾਲ, ਹੰਸਰਾਜ ਹੰਸ, ਸਤਿੰਦਰ ਬੁੱਗਾ, ਸੁੱਖੀ ਬਰਾੜ, ਅਲਾਪ ਸਿਕੰਦਰ ਅਤੇ ਮਦਨ ਸ਼ੌਂਕੀ ਵੀ ਮੌਜੂਦ ਸਨ। ਉਨ੍ਹਾਂ ਨੇ ਐਤਵਾਰ ਨੂੰ ਆਪਣੇ ਘਰ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ।
ਆਹੂਜਾ ਦੇ ਤਿੰਨ ਪੁੱਤਰ ਹਨ। ਉਨ੍ਹਾਂ ਦਾ ਵੱਡਾ ਪੁੱਤਰ ਸਚਿਨ ਆਹੂਜਾ ਪੰਜਾਬੀ ਸੰਗੀਤ ਉਦਯੋਗ ਵਿੱਚ ਇੱਕ ਵੱਡਾ ਨਾਮ ਹੈ ਅਤੇ ਉਨ੍ਹਾਂ ਦਾ ਆਪਣਾ ਸਟੂਡੀਓ ਵੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।