ਹਜ਼ਾਰਾਂ ਅਧਿਆਪਕਾਂ ਦੀਆਂ ਡਿਊਟੀਆਂ ਪਰਾਲੀ ਨਾ ਸਾੜਨ, ਵੋਟਾਂ ਤੇ ਹੋਰ ਗੈਰ ਵਿੱਦਿਅਕ ਕੰਮਾਂ ਤੇ ਲਗਾਈਆਂ- ਜਸਵਿੰਦਰ ਸਿੰਘ ਸਮਾਣਾ
ਦੇਵੀਗੜ੍ਹ 22ਸਤੰਬਰ ,ਬੋਲੇ ਪੰਜਾਬ ਬਿਊਰੋ;
ਪ੍ਰੀਖਿਆਵਾਂ ਦੇ ਦਿਨਾਂ ਵਿੱਚ ਵੀ ਵਿਦਿਆਰਥੀ ਆਪਣੇ ਅਧਿਆਪਕਾਂ ਤੋਂ ਸੱਖਣੇ ਹਨ। ਹਜ਼ਾਰਾਂ ਦੀ ਤਾਦਾਦ ਵਿੱਚ ਅਧਿਆਪਕਾਂ ਨੂੰ ਸਕੂਲੋਂ ਬਾਹਰ ਕੱਢ ਲਿਆ ਗਿਆ ਹੈ।
ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਢੇ ਤਿੰਨ ਸਾਲ ਪਹਿਲਾਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਿ ਇੱਕ ਸਿੱਖਿਆ ਕ੍ਰਾਂਤੀ ਦਾ ਨਾਅਰਾ ਲੈ ਕੇ ਆਈ ਸੀ, ਉਹ ਆਪਣੇ ਕੀਤੇ ਹੋਏ ਹਰ ਵਾਅਦਿਆਂ ਤੋਂ ਸਾਫ ਮੁੱਕਰ ਦੀ ਨਜ਼ਰ ਆ ਰਹੀ।
ਉਹਨਾਂ ਕਿਹਾ ਕਿ ਇਹ ਸਰਕਾਰ ਦੇ ਬਣਦਿਆਂ ਹੀ ਚਾਹੇ ਮੁੱਖ ਮੰਤਰੀ ਹੋਵੇ ਚਾਹੇ ਸਿੱਖਿਆ ਮੰਤਰੀ ਹੋਵੇ ਹਰ ਸਟੇਜ ਤੋਂ ਉਹਨਾਂ ਵਲੋਂ ਕਿਹਾ ਗਿਆ ਕਿ ਅਧਿਆਪਕ ਸਕੂਲਾਂ ਤੋਂ ਇਲਾਵਾ ਕਿਸੇ ਵੀ ਕਿਸਮ ਦਾ ਕੋਈ ਗੈਰ ਵਿੱਦਿਅਕ ਕੰਮ ਨਹੀਂ ਕਰਨਗੇ। ਪਰ ਇਸੇ ਸਰਕਾਰ ਵਿੱਚ ਹੀ ਸਭ ਤੋਂ ਵੱਧ ਡਿਊਟੀਆਂ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਤੇ ਦੇਣੀਆਂ ਪੈ ਰਹੀਆਂ ਹਨ।
ਉਹਨਾਂ ਕਿਹਾ ਕਿ ਜਿੱਥੇ ਵੋਟਾਂ ਦਾ ਸਰਵੇ ਕਰਕੇ ਤੇ ਅਧਿਆਪਕਾਂ ਨੂੰ ਸਕੂਲਾਂ ਵਿੱਚੋਂ ਕੱਢਿਆ ਗਿਆ ਤੇ ਬਾਕੀ ਸਕੂਲਾਂ ਵਿੱਚ ਬਚਦੇ ਅਧਿਆਪਕਾਂ ਨੂੰ ਪਰਾਲੀ ਨਾ ਸਾੜਨ ਅਤੇ ਹੋਰ ਗੈਰ ਵਿੱਦਿਅਕ ਕੰਮਾਂ ਲਈ ਵੀ ਸਕੂਲੋਂ ਬਾਹਰ ਕੱਢਿਆ ਜਾ ਰਿਹਾ ਹੈ। ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦਾ ਨਾਅਰਾ ਹਰ ਫਰੰਟ ਤੇ ਫੇਲ੍ਹ ਹੋ ਚੁੱਕਿਆ ਹੈ।
ਆਗੂਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਨੂੰ ਛੇਤੀ ਤੋਂ ਛੇਤੀ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਕੱਟ ਕੇ ਉਹਨਾਂ ਦੀਆਂ ਬਣਦੀਆਂ ਡਿਊਟੀਆਂ ਲਈ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ ਤਾਂ ਜੋ ਬੱਚਿਆਂ ਦਾ ਭਵਿੱਖ ਬਣਾਇਆ ਜਾ ਸਕੇ।
ਇਸ ਸਮੇਂ ਦੀਦਾਰ ਸਿੰਘ ਪਟਿਆਲਾ,ਹਿੰਮਤ ਸਿੰਘ ਖੋਖ,ਹਰਦੀਪ ਸਿੰਘ ਪਟਿਆਲਾ, ਹਰਪ੍ਰੀਤ ਸਿੰਘ ਉੱਪਲ, ਟਹਿਲਬੀਰ ਸਿੰਘ, ਜਸਵਿੰਦਰ ਸਿੰਘ ਭਾਟੀਆ, ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਖੰਗੂੜਾ, ਮਨਿੰਦਰ ਸਿੰਘ, ਅਸ਼ਵਨੀ ਬਾਂਸਲ, ਅਮਰੀਕ ਸਿੰਘ ,ਜਤਿੰਦਰ ਵਰਮਾ, ਸੁਸ਼ੀਲ ਕੁਮਾਰ, ਗੁਰਵਿੰਦਰ ਸਿੰਘ ਗਹੀਰ,ਭੀਮ ਸਿੰਘ, ਸਪਿੰਦਰ ਸ਼ਰਮਾ ਧਨੇਠਾ, ਦੀਦਾਰ ਸਿੰਘ, ਸ਼ਿਵ ਕੁਮਾਰ, ਰਾਜਵਿੰਦਰ ਸਿੰਘ ਭਿੰਡਰ, ਭੁਪਿੰਦਰ ਸਿੰਘ ਕੌੜਾ,ਗੁਰਵਿੰਦਰ ਸਿੰਘ ਤਰਖਾਣਮਾਜਰਾ, ਸਰਬਜੀਤ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਨੀਆਂ, ਗੁਰਇੰਦਰ ਸਿੰਘ ਮਰੋੜੀ, ਮਨਿੰਦਰ ਸਿੰਘ, ਅਵਤਾਰ ਸਿੰਘ ਕੁਲਾਰਾ ਸਾਥੀ ਹਾਜ਼ਰ ਰਹੇ।












