ਨਵੀਂ ਦਿੱਲੀ, 25 ਸਤੰਬਰ,ਬੋਲੇ ਪੰਜਾਬ ਬਿਊਰੋ;
ਕੇਂਦਰ ਸਰਕਾਰ ਨੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਅਨਿਲ ਚੌਹਾਨ ਦਾ ਕਾਰਜਕਾਲ ਵਧਾ ਦਿੱਤਾ ਹੈ। ਰੱਖਿਆ ਮੰਤਰਾਲੇ ਨੇ ਸੀਡੀਐਸ ਜਨਰਲ ਅਨਿਲ ਚੌਹਾਨ ਦੇ ਕਾਰਜਕਾਲ ਨੂੰ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ। ਹੁਣ ਉਹ 30 ਮਈ 2026 ਤੱਕ ਜਾਂ ਕਿਸੇ ਅਗਲੇ ਹੁਕਮ ਤੱਕ ਸੀਡੀਐਸ ਅਤੇ ਫੌਜੀ ਮਾਮਲਿਆਂ ਦੇ ਵਿਭਾਗ (ਡੀਐਮਏ) ਦੇ ਸਕੱਤਰ ਦੇ ਅਹੁਦੇ ‘ਤੇ ਬਣੇ ਰਹਿਣਗੇ। ਜਨਰਲ ਅਨਿਲ ਚੌਹਾਨ ਨੂੰ ਸਤੰਬਰ 2022 ਵਿੱਚ ਦੇਸ਼ ਦੇ ਦੂਜੇ ਸੀਡੀਐਸ ਵਜੋਂ ਨਿਯੁਕਤ ਕੀਤਾ ਗਿਆ ਸੀ।
ਰੱਖਿਆ ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ ਚੀਫ਼ ਆਫ਼ ਡਿਫੈਂਸ ਸਟਾਫ਼ ਅਤੇ ਫੌਜੀ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਵਜੋਂ ਸੇਵਾ ਨਿਭਾ ਰਹੇ ਜਨਰਲ ਅਨਿਲ ਚੌਹਾਨ ਦੇ ਸੇਵਾਕਾਲ ਨੂੰ 30 ਮਈ 2026 ਤੱਕ ਜਾਂ ਅਗਲੇ ਹੁਕਮਾਂ ਤੱਕ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।














