ਰਾਜਪੁਰਾ ਵਿਖੇ ਘਰ ‘ਚ ਅੱਗ ਲੱਗਣ ਕਾਰਨ ਚਾਰ ਵਿਅਕਤੀਆਂ ਦੀ ਜਾਨ ਗਈ

ਪੰਜਾਬ


ਰਾਜਪੁਰਾ, 26 ਸਤੰਬਰ,ਬੋਲੇ ਪੰਜਾਬ ਬਿਊਰੋ;
ਰਾਜਪੁਰਾ ਦੇ ਭੋਗਲਾਂ ਰੋਡ ’ਤੇ ਅੱਜ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਨੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇਕ ਮਕਾਨ ’ਚ ਅਚਾਨਕ ਅੱਗ ਲੱਗਣ ਕਾਰਨ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਗ ਬੁਝਾਉਣ ਤੋਂ ਬਾਅਦ ਮੌਕੇ ਦਾ ਨਜ਼ਾਰਾ ਕਾਫ਼ੀ ਖੌਫਨਾਕ ਸੀ।
ਗੁਆਂਢੀਆਂ ਦੇ ਮੁਤਾਬਕ ਮਾਰੇ ਗਏ ਸਾਰੇ ਲੋਕ ਬਿਹਾਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਪਛਾਣ ਸਰਵਣ, ਲਲਨ ਅਤੇ ਰਾਧਾ ਰਾਣੀ ਵਜੋਂ ਹੋਈ ਹੈ, ਜਦਕਿ ਚੌਥੇ ਵਿਅਕਤੀ ਦੀ ਸ਼ਨਾਖਤ ਅਜੇ ਨਹੀਂ ਹੋ ਸਕੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।