ਤਰਨਤਾਰਨ 4 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਤਰਨਤਾਰਨ ਜਿਮਨੀ ਚੋਣ ਦੇ ਲਈ ਕਾਂਗਰਸ ਪਾਰਟੀ ਦੇ ਵੱਲੋਂ ਕਰਨਵੀਰ ਸਿੰਘ ਬੁਰਜ ਨੂੰ ਉਮੀਦਵਾਰਐਲਾਨ ਦਿੱਤਾ ਹੈ।ਕਰਨਬੀਰ ਸਿੰਘ ਬੁਰਜ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੇ ਨਾਲ ਜੁੜੇ ਹੋਏ ਹਨ। ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਤੋਂ ਇਲਾਵਾ ਆਮ ਆਦਮੀ ਪਾਰਟੀ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ।
ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ। ਜਦੋਂਕਿ ਅਕਾਲੀ ਦਲ ਦੇ ਵੱਲੋਂ ਸੁਖਵਿੰਦਰ ਕੌਰ ਰੰਧਾਵਾ ਨੂੰ ਮੈਦਾਨ ਵਿੱਚ ਉਤਾਰਿਆ ਹੈ।ਇਸ ਤੋਂ ਇਲਾਵਾ ਬੀਤੇ ਕੱਲ੍ਹ ਹੀ ਸੀਐੱਮ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਤਰਫ਼ੋਂ ਹਰਮੀਤ ਸਿੰਘ ਸੰਧੂ ਨੂੰ ਐਲਾਨਿਆ ਹੈ।












