ਮਾਨਸਾ : ਪੋਤੀ ਨਾਲ ਛੇੜਛਾੜ ਦੇ ਮਾਮਲੇ ’ਚ ਦਾਦੇ ਨੂੰ 10 ਸਾਲ ਦੀ ਕੈਦ

ਪੰਜਾਬ


ਮਾਨਸਾ, 5 ਅਕਤੂਬਰ,ਬੋਲੇ ਪੰਜਾਬ ਬਿਊਰੋ;
ਮਾਨਸਾ ਦੀ ਫਾਸਟ ਟ੍ਰੈਕ ਅਦਾਲਤ ਨੇ ਪੋਤੀ ਨਾਲ ਛੇੜਛਾੜ ਦੇ ਦੋਸ਼ੀ 61 ਸਾਲਾ ਦਾਦੇ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਾਲ 2024 ਦਾ ਹੈ।
ਦੋਸ਼ੀ ਦੀ ਪਹਿਚਾਣ ਪਿੰਡ ਖੋਖਰ ਖੁਰਦ ਨਿਵਾਸੀ ਜੁਗਰਾਜ ਸਿੰਘ ਵਜੋਂ ਹੋਈ ਹੈ। ਉਸ ਨੇ ਆਪਣੀ ਰਿਸ਼ਤੇਦਾਰੀ ਵਿੱਚ 8 ਸਾਲ ਦੀ ਪੋਤੀ ਨਾਲ ਛੇੜਛਾੜ ਕੀਤੀ ਸੀ। ਘਟਨਾ ਵੇਲੇ ਬੱਚੀ ਦੇ ਮਾਪੇ ਘਰ ’ਚ ਮੌਜੂਦ ਨਹੀਂ ਸਨ। ਜੁਗਰਾਜ ਸਿੰਘ ਨੇ ਬੱਚੀ ਨੂੰ ਆਪਣੇ ਘਰ ਲੈ ਜਾ ਕੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ।
ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜੁਗਰਾਜ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਜੁਗਰਾਜ ਸਿੰਘ ਨੂੰ ਵੱਖ-ਵੱਖ ਧਾਰਾਵਾਂ ਹੇਠ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਪੀੜਤ ਬੱਚੀ ਨੂੰ 10 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੇ ਹੁਕਮ ਵੀ ਦਿੱਤੇ ਗਏ ਹਨ।
ਐਡਵੋਕੇਟ ਬਲਵੀਰ ਕੌਰ ਨੇ ਦੱਸਿਆ ਕਿ ਇਹ ਫੈਸਲਾ ਪੀੜਤ ਪਰਿਵਾਰ ਲਈ ਨਿਆਂ ਦੀ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਅਦਾਲਤ ਨੇ ਤੇਜ਼ ਕਾਰਵਾਈ ਕਰਦੇ ਹੋਏ ਸਖ਼ਤ ਸਜ਼ਾ ਸੁਣਾ ਕੇ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਇਸ ਤਰ੍ਹਾਂ ਦੇ ਅਪਰਾਧ ਬਰਦਾਸ਼ਤ ਨਹੀਂ ਕੀਤੇ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।