ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ: ਡੀ ਟੀ ਐੱਫ

ਚੰਡੀਗੜ੍ਹ ਪੰਜਾਬ

2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਪੈਂਡਿੰਗ : ਡੀ ਟੀ ਐੱਫ ਪੰਜਾਬ

ਚੰਡੀਗੜ੍ਹ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਪਾਸੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਲੈਕਚਰਾਰਾਂ ਦੀਆਂ ਤਰੱਕੀਆਂ ਹੋ ਗਈਆਂ ਹਨ ਪਰ 2018 ਤੋਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਨਹੀਂ ਕੀਤੀਆਂ ਗਈਆਂ ਹਨ। ਇਸ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਪੰਜਾਬ ਦਾ ਸਿੱਖਿਆ ਵਿਭਾਗ 2018 ਤੋਂ ਲੈ ਕੇ ਹੁਣ ਤੱਕ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਨਹੀਂ ਕਰ ਸਕਿਆ ਹੈ। ਬਦਲਾਅ ਵਾਲੀ ਸਰਕਾਰ ਦੇ ਰਾਜ ਵਿੱਚ ਭਾਵੇਂ ਤਰੱਕੀਆਂ ਉਡੀਕਦੇ ਉਡੀਕਦੇ ਅਨੇਕਾਂ ਪ੍ਰਾਇਮਰੀ ਅਧਿਆਪਕ ਰਿਟਾਇਰ ਹੋ ਚੁੱਕੇ ਹਨ ਅਤੇ ਲਗਾਤਾਰ ਰਿਟਾਇਰ ਹੋ ਰਹੇ ਹਨ। ਪਿਛਲੇ ਦਿਨੀਂ ਮਾਸਟਰ ਕਾਡਰ ਤੋਂ ਲੈਕਚਰਾਰ ਕਾਡਰ ਦੀਆਂ ਤਰੱਕੀਆਂ ਦੀਆਂ ਹੋਣ ਨਾਲ ਸਕੂਲਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਦੀ ਕਮੀ ਬਣ ਗਈ ਹੈ, ਅਨੇਕਾਂ ਸਕੂਲਾਂ ਵਿੱਚ ਮਾਸਟਰ ਕਾਡਰ ਦੀਆਂ ਅਸਾਮੀਆਂ ਖਾਲੀ ਹੋ ਗਈਆਂ ਹਨ। ਸਿੱਖਿਆ ਵਿਭਾਗ ਪੰਜਾਬ ਨੂੰ ਮਾਸਟਰ ਕਾਡਰ ਦੀਆਂ ਖਾਲੀ ਹੋਈਆਂ ਅਸਾਮੀਆਂ ਨੂੰ ਪ੍ਰਾਇਮਰੀ ਕਾਡਰ ਵਿੱਚ ਕੰਮ ਕਰ ਰਹੇ ਈ ਟੀ ਟੀ, ਐੱਚ ਟੀ, ਸੀ ਐੱਚ ਟੀ ਨੂੰ ਤਰੱਕੀਆਂ ਦੇ ਕੇ ਭਰਨਾ ਚਾਹੀਦਾ ਹੈ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਭਵਾਨੀਗੜ੍ਹ, ਸੰਯੁਕਤ ਸਕੱਤਰਾਂ ਮੁਕੇਸ਼ ਕੁਮਾਰ, ਕੁਲਵਿੰਦਰ ਜੋਸ਼ਨ ਅਤੇ ਜਸਵਿੰਦਰ ਔਜਲਾ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ, ਪ੍ਰੈੱਸ ਸਕੱਤਰ ਪਵਨ ਕੁਮਾਰ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਤਰੱਕੀਆਂ ਤੋਂ ਵਾਂਝੇ ਕਾਡਰਾਂ ਦੇ ਅਧਿਆਪਕਾਂ ਨਾਲ ਨਿਆਂ ਕਰਦੇ ਹੋਏ ਜਲਦ ਤੋਂ ਜਲਦ ਤਰੱਕੀਆਂ ਦਿੱਤੀਆਂ ਜਾਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।