ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 6 ਅਕਤੂਬਰ ,ਬੋਲੇ ਪੰਜਾਬ ਬਿਊਰੋ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।