ਵਾਰਸ ਪੰਜਾਬ ਦੇ ਪਾਰਟੀ ਨੇ ਤਰਨਤਾਰਨ ਚੋਣ ਲਈ ਐਲਾਨਿਆ ਉਮੀਦਵਾਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 7 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਐਮ ਪੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਅਕਾਲੀ ਦਲ (ਵਾਰਸ ਪੰਜਾਬ ਦੇ) ਨੇ ਤਰਨ ਤਰਨ ਦੀ ਜਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਪਾਰਟੀ ਵੱਲੋਂ ਕਤਲ ਕੇਸ ਵਿੱਚ ਜੇਲ ਵਿੱਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਜੀਪ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਇਸ ਤਰ੍ਹਾਂ ਤਰਨ ਤਾਰਨ ਦੀ ਇਸ ਚੋਣ ਵਿੱਚ ਵੱਡੀਆਂ ਪਾਰਟੀਆਂ ਦੇ ਪੰਜ ਉਮੀਦਵਾਰ ਹੋ ਗਏ ਨੇ।

ਦੱਸਣਾ ਬਣਦਾ ਹੈ ਕਿ, ਹੁਣ ਤੱਕ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠਲੇ ਨਵੇਂ ਅਕਾਲੀ ਦਲ ਨੇ ਆਪਣਾ ਕੋਈ ਵੀ ਉਮੀਦਵਾਰ ਨਹੀਂ ਐਲਾਨਿਆ ਅਤੇ ਨਾ ਹੀ ਇਹ ਸਪਸ਼ਟ ਕੀਤਾ ਹੈ ਕਿ ਉਹ ਕਿਸੇ ਹੋਰ ਦੀ ਹਿਮਾਇਤ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।