ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ;
ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੌਰੇ ‘ਤੇ ਪੰਜਾਬ ਆ ਰਹੇ ਹਨ। ਕੇਜਰੀਵਾਲ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਅਤੇ ਬਠਿੰਡਾ ਦਾ ਦੌਰਾ ਕਰਨਗੇ। ਕੇਜਰੀਵਾਲ ਬੁੱਧਵਾਰ ਨੂੰ ਜਲੰਧਰ ਵਿੱਚ ਮੁੱਖ ਮੰਤਰੀ ਮਾਨ ਨਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਪੰਜਾਬ ਵਿੱਚ 5,000 ਕਰੋੜ ਰੁਪਏ ਦੇ ਨਿਵੇਸ਼ ਨਾਲ ਬਿਜਲੀ ਟਰਾਂਸਮਿਸ਼ਨ ਅਤੇ ਵੰਡ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਖੇ ਵਨ ਇੰਡੀਆ 2025 ਨੈਸ਼ਨਲ ਕਲਚਰਲ ਫੈਸਟੀਵਲ ਵਿੱਚ ਵੀ ਹਿੱਸਾ ਲੈਣਗੇ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਮਾਨ ਵੀ ਹੋਣਗੇ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਵਿੱਚ 3,100 ਨਵੇਂ ਖੇਡ ਮੈਦਾਨਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਪ੍ਰੋਜੈਕਟ ਪੰਜਾਬ ਭਰ ਵਿੱਚ 3,100 ਵਿਸ਼ਵ ਪੱਧਰੀ ਖੇਡ ਮੈਦਾਨ ਬਣਾਉਣ ਦਾ ਹੈ, ਜਿਸਦੀ ਲਾਗਤ 1,184 ਕਰੋੜ ਰੁਪਏ ਆਉਣ ਦਾ ਅਨੁਮਾਨ ਹੈ। ਇਸ ਤੋਂ ਬਾਅਦ, ਕੇਜਰੀਵਾਲ ਮੁੱਖ ਮੰਤਰੀ ਮਾਨ ਨਾਲ ਚੰਡੀਗੜ੍ਹ ਵਿੱਚ ਇੱਕ ਉੱਦਮੀ ਮਾਨਸਿਕਤਾ ਕੋਰਸ ਸ਼ੁਰੂ ਕਰਨਗੇ।












