ਦਿਵਾਲੀ ਤੋਂ ਪਹਿਲਾਂ ਡੀਏ ਦੀਆਂ ਕਿਸ਼ਤਾਂ ਦੇ ਕੇ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰੇ- ਬਲਰਾਜ ਮੌੜ

ਪੰਜਾਬ

12 ਅਕਤੂਬਰ ਨੂੰ ਲੁਧਿਆਣਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ

ਬਠਿੰਡਾ 9 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜਿਲਾ ਬਠਿੰਡਾ ਦੀ ਮੀਟਿੰਗ ਜਿਲਾ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ ਮੀਟਿੰਗ ਵਿੱਚ ਕੁਲਵੰਤ ਸਿੰਘ ਬੁਰਜ ਥਰੋੜ, ਰਣਜੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਜਗਾਰਾਮ ਤੀਰਥ, ਰਾਮਰੱਖਾ ਜੌੜਕੀਆਂ ਦੀ ਅਗਵਾਈ ਚ ਜਲ ਸਪਲਾਈ ਸੈਨੀਟੇਸਨ ਮਸਟਰੋਲ ਇੰਪਲਾਈਜ ਯੂਨੀਅਨ ਨੂੰ ਛੱਡ ਨੂੰ ਛੱਡ ਕੇ ਫੀਲਡ ਐਂਡ ਵਰਕਸਾਪ ਵਰਕਰਜ ਯੂਨੀਅਨ ਚ ਸਾਮਲ ਹੋਏ ਇਸ ਮੌਕੇ ਜਿਲ੍ਹਾ ਪਰੈਸ ਸਕੱਤਰ ਗੁਰਮੀਤ ਸਿੰਘ ਭੋਡੀਪੁਰਾ ਨੇ ਦੱਸਿਆ ਕੇ ਮਸਟਰੋਲ ਇੰਪਲਾਈਜ ਯੂਨੀਅਨ ਮੈਹਣੀਆ ਗਰੁੱਪ ਦੇ ਜਿਲਾ ਜੁਆਇੰਟ ਸਕੱਤਰ ਜਸਪਾਲ ਸਿੰਘ ਖਾਨਾ ਨੇ ਵੀ ਜਥੇਬੰਦੀ ਵਿੱਚ ਸਮੂਲੀਅਤ ਕੀਤੀ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਬਲਰਾਜ ਮੌੜ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਤੇ ਸੂਬਾ ਆਗੂ ਕਿਸ਼ੋਰ ਚੰਦ ਗਾਜ, ਤੇ ਸੁਖਚੈਨ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਾਂਝਾ ਫਰੰਟ ਦੇ ਕਨਵੀਨਰਾਂ ਦੀ ਮੀਟਿੰਗ ਜੋ ਵਿੱਤ ਮੰਤਰੀ ਪੰਜਾਬ ਸਰਕਾਰ ਸਬ ਕਮੇਟੀ ਦੀ ਚੇਅਰਮੈਨ ਨਾਲ ਮੀਟਿੰਗ ਵਿੱਚ ਫੈਸਲੇ ਹੋਏ ਹਨ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਵਾਇਆ

ਹੈ ਜੇਕਰ ਦਿਵਾਲੀ ਤੋਂ ਪਹਿਲਾਂ ਡੀ ਏ ਦੀਆਂ ਕਿਸਤਾਂ ਪੇ ਕਮਿਸ਼ਨ ਦੇ ਬਕਾਏ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਕੋਈ ਫੈਸਲਾ ਨਹੀਂ ਕਰਦੇ ਤਾਂ 16 ਨਵੰਬਰ ਨੂੰ ਸੰਗਰੂਰ ਵਿਖੇ ਸਾਂਝਾ ਫਰੰਟ ਵੱਲੋਂ ਜੋ ਰੋਸ ਰੈਲੀ ਕੀਤੀ ਜਾਣੀ ਹੈ ਉਸ ਵਿੱਚ ਫੈਡਰੇਸ਼ਨ ਬਠਿੰਡਾ ਅਤੇ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ ਅੱਜ ਸ਼ਾਮਿਲ ਹੋਏ ਆਗੂਆਂ ਤੇ ਸਾਥੀਆਂ ਨੂੰ ਜਥੇਬੰਦੀ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਬੰਦੀ ਕਿਸੇ ਵੀ ਮੁਲਾਜ਼ਮ ਨਾਲ ਵਿਤਕਰਾ ਨਹੀਂ ਹੋਣ ਦੇਵੇਗੀ। ਅਤੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਅੱਜ ਸਾਂਝੇ ਪਲੇਟਫਾਰਮ ਦੀ ਲੋੜ ਹੈ ਆਗੂਆਂ ਨੇ ਕਿਹਾ ਕਿ ਵਿਭਾਗੀ ਮੰਗਾਂ ਨੂੰ ਲੈ ਕੇ ਜਲ ਸਪਲਾਈ ਸੈਨੀਟੇਸ਼ਨ ਅਤੇ ਸੀਵਰੇਜ ਬੋਰਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੀ ਮੀਟਿੰਗ 12 ਅਕਤੂਬਰ ਨੂੰ ਲੁਧਿਆਣਾ ਵਿਖੇ ਬੁਲਾਈ ਗਈ ਹੈ ਜਿਸ ਵਿੱਚ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਸੁਖਚੈਨ ਸਿੰਘ ਬਲਜਿੰਦਰ ਸਿੰਘ ਦਰਸ਼ਨ ਸ਼ਰਮਾ ਹਰਪ੍ਰੀਤ ਸਿੰਘ ਧਰਮ ਸਿੰਘ ਕੋਠਾ ਗੁਰੂ ਗੁਰਜੰਟ ਸਿੰਘ ਮੌੜ ਆਦਿ ਆਗੂ ਸਾਮਲ ਹੋਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।