ਕਾਰਜ ਸਾਧਕ ਅਫਸਰ ਨੂੰ 29 ਅਕਤੂਬਰ ਦਾ ਦਿੱਤਾ ਨੋਟਿਸ
ਸ੍ਰੀ ਚਮਕੌਰ ਸਾਹਿਬ,18, ਅਕਤੂਬਰ ,ਬੋਲੇ ਪੰਜਾਬ ਬਿਊਰੋ;
ਬਿਲਡਿੰਗ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ, ਮਿਸਤਰੀਆਂ ਦੇ ਬੈਠਣ, ਆਰਾਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਫੰਡਾਂ ਰਾਹੀਂ ਨਗਰ ਕੌਂਸਲ ਵੱਲੋਂ ਬਣਾਇਆ ਗਿਆ ਲੇਬਰ ਚੌਂਕ ਪਿਛਲੇ ਤਿੰਨ ਸਾਲਾਂ ਤੋਂ ਅਧੂਰਾ ਪਿਆ ਹੈ ।ਇਸ ਸਬੰਧੀ ਯੂਨੀਅਨ ਵੱਲੋਂ ਕਾਰਜ ਸਾਧਕ ਅਫਸਰ ਸਮੇਤ ਹਲਕਾ ਵਿਧਾਇਕ ਨੂੰ ਕਈ ਵਾਰ ਮੰਗ ਪੱਤਰ ਦੇ ਚੁੱਕੇ ਹਾਂ ਪ੍ਰੰਤੂ ਅੱਜ ਤੱਕ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਨਹੀਂ ਕੀਤਾ ਜਾ ਰਿਹਾ, ਇਥੋਂ ਤੱਕ ਜੋ ਵੀ ਕੰਮ ਹੋਇਆ ਹੈ ਉਸ ਵਿੱਚ ਵੀ ਵੱਡਾ ਭਰਿਸ਼ਟਾਚਾਰ ਨਜ਼ਰ ਆਉਂਦਾ ਹੈ ਕਿਉਂਕਿ ਠੇਕੇਦਾਰ ਵੱਲੋਂ ਬਣਾਏ ਬਾਥਰੂਮਾਂ , ਜਿਨ੍ਹਾਂ ਨੂੰ ਚਾਲੂ ਕਰਨ ਤੋਂ ਪਹਿਲਾਂ ਹੀ ਇਹਨਾਂ ਦਾ ਲੈਂਟਰ ਦੱਬ ਗਿਆ ਹੈ। ਅਧੂਰੇ ਪਏ ਲੇਬਰ ਚੋਂਕ ਕਾਰਨ ਸਮੁੱਚੇ ਮਿਸਤਰੀਆਂ ਮਜ਼ਦੂਰਾਂ ਨੂੰ ਸੜਕਾਂ ਤੇ ਖੜਨ ਲਈ ਮਜਬੂਰ ਹੋਣਾ ਪੈਂਦਾ ਹੈ ਜੋ ਕਿ ਕਿਸੇ ਦੁਖਦਾਈ ਘਟਨਾ ਨੂੰ ਜਨਮ ਦੇ ਸਕਦਾ ਹੈ, ਇਹਨਾਂ ਦੱਸਿਆ ਕਿ ਜਥੇਬੰਦੀ ਦੇ ਪ੍ਰਧਾਨ ਵੱਲੋਂ ਕਾਰਜ ਸਾਧਕ ਅਫਸਰ ਨੂੰ ਮਿਲਣ ਲਈ ਪਿਛਲੇ ਦੋ ਮਹੀਨੇਆ ਤੋਂ ਖੱਜਲ ਖੁਆਰ ਹੋ ਰਹੇ ਹਨ ਪ੍ਰੰਤੂ ਨਾ ਹੀ ਲੇਬਰ ਚੌਂਕ ਨੂੰ ਮੁਕੰਮਲ ਕਰਾਇਆ ਜਾ ਰਿਹਾ ਅਤੇ ਨਾ ਹੀ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਜਥੇਬੰਦੀ ਨੇ ਫੈਸਲਾ ਕੀਤਾ ਕਿ ਜੇਕਰ ਕਾਰਜ ਸਾਧਕ ਅਫਸਰ ਵੱਲੋਂ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ 29 ਅਕਤੂਬਰ ਨੂੰ ਸੰਬੰਧਿਤ ਦਫਤਰ ਅੱਗੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ, ਮੀਟਿੰਗ ਵਿੱਚ ਸ੍ਰੀ ਵਿਸ਼ਵਕਰਮਾ ਮੰਦਿਰ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸ੍ਰੀ ਵਿਸ਼ਵਕਰਮਾ ਜਨਮ ਦਿਹਾੜੇ ਸਬੰਧੀ ਕਰਾਏ ਜਾ ਰਹੇ ਸਲਾਨਾ ਸਮਾਗਮਾਂ ਵਿੱਚ ਸਮੁੱਚੇ ਮਿਸਤਰੀ ਮਜ਼ਦੂਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ,
ਮੀਟਿੰਗ ਵਿੱਚ ਦਲਵੀਰ ਸਿੰਘ ਜਟਾਣਾ ,ਸੁਰਿੰਦਰ ਸਿੰਘ ਅੰਗਰੇਜ, ਜਗਮੀਤ ਸਿੰਘ ਪਲੰਬਰ, ਸਤਵਿੰਦਰ ਸਿੰਘ ਨੀਟਾ, ਕਮਲਜੀਤ ਸਿੰਘ, ਗੁਲਾਬ ਚੰਦ ਚੌਹਾਨ, ਅਜੈਬ ਸਿੰਘ ਸਮਾਣਾ ,ਗੁਰਮੇਲ ਸਿੰਘ, ਦਵਿੰਦਰ ਸਿੰਘ ਰਾਜੂ ,ਰਮੇਸ਼ ਕੁਮਾਰ ਕਾਕਾ, ਬਹਾਦਰ ਸਿੰਘ ਜਟਾਣਾ, ਮਲਾਗਰ ਸਿੰਘ ਆਦੀ ਆਗੂ ਹਾਜਰ ਸਨ।












