ਭਾਈ ਰਾਜੋਆਣਾ ਦਾ ਵੱਡਾ ਬਿਆਨ, ਕਿਹਾ- ਮੇਰੀ ਸਜ਼ਾ ਤੇ…!

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ;

 ਪਟਿਆਲਾ ਜੇਲ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਹੈ ਕਿ ਉਹ 30 ਸਾਲਾਂ ਤੋਂ ਜੇਲ ਦੇ ਅੰਦਰ ਬੰਦ ਹੈ। ਉਹਨਾਂ ਨੇ ਮੰਗ ਕੀਤੀ ਕਿ ਉਸਦੀ ਸਜ਼ਾ ਤੇ ਜਲਦੀ ਫੈਸਲਾ ਸੁਣਾਇਆ ਜਾਵੇ।

ਉਹਨਾਂ ਨੇ ਕਿਹਾ ਕਿ ਮੇਰੀ ਸਜ਼ਾ ਉੱਪਰ ਜਲਦ ਫੈਸਲਾ ਸਰਕਾਰ ਲਵੇ। ਇਸ ਦੇ ਨਾਲ ਹੀ ਰਾਜੋਆਣਾ ਨੇ ਕਿਹਾ ਕਿ ਮੈਂ ਪਿਛਲੇ 30 ਸਾਲਾਂ ਤੋਂ ਜੇਲ ਅੰਦਰ ਬੰਦ ਹਾਂ, 14 ਸਾਲ ਤੋਂ ਕੇਂਦਰ ਕੋਲ ਮੇਰੀ ਅਪੀਲ ਪੈਂਡਿੰਗ ਪਈ ਹੈ।

ਰਾਜੋਆਣਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਸਰਕਾਰ ਫੈਸਲਾ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਫੈਸਲਾ ਨਾ ਕਰਨਾ ਵੀ ਵੱਡੀ ਬੇਇਨਸਾਫੀ ਹੈ। ਰਾਜੋਆਣਾ ਨੂੰ ਮੈਡੀਕਲ ਚੈੱਕਅਪ ਲਈ ਅੱਜ ਪਟਿਆਲਾ ਦੇ ਡੈਂਟਲ ਕਾਲਜ ਵਿੱਚ ਪੁਲਿਸ ਟੀਮ ਪਹੁੰਚੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।