ਮੰਡੀਆਂ ‘ਚ ਕਿਸਾਨਾਂ ਦੀ ਲੁੱਟ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਦਾ ਐਲਾਨ

ਪੰਜਾਬ

ਦਾਣਾ ਮੰਡੀ ਵਿੱਚ ਮਾਰਚ ਕਰਕੇ ਕਿਸਾਨਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ, 28 ਤਰੀਕ ਦਿਨ ਮੰਗਲਵਾਰ ਨੂੰ ਜਲਾਲਾਬਾਦ ਦੀ ਅਨਾਜ ਮੰਡੀ ਦੇ ਵਿੱਚ ਦਿੱਤਾ ਜਾਵੇਗਾ ਧਰਨਾ

ਜਲਾਲਾਬਾਦ 27 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਰਕੀਟ ਕਮੇਟੀ ਦਫਤਰ ਵਿੱਚ ਮੀਟਿੰਗ ਕਰਕੇ ਫੈਸਲਾ ਕੀਤਾ ਕਿ ਆੜਤੀਆ, ਸੈਲਰ ਮਾਲਕਾਂ, ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਮੰਡੀਆਂ ਦੇ ਵਿੱਚ ਪੂਲ ਕਰਕੇ ਕੀਤੀ ਜਾ ਰਹੀ ਕਿਸਾਨਾਂ ਦੀ ਫਸਲ ਦੀ ਲੁੱਟ ਦੇ ਖਿਲਾਫ਼ ਮੰਗਲਵਾਰ ਨੂੰ ਜਲਾਲਾਬਾਦ ਦੀ ਦਾਣਾ ਮੰਡੀ ਵਿਖੇ ਦਿੱਤਾ ਜਾਵੇਗਾ ਧਰਨਾ।

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਰੇਸ਼ਮ ਮਿੱਡਾ, ਜ਼ਿਲਾ ਪ੍ਰਧਾਨ ਸੁਖਚੈਨ ਸਿੰਘ,ਬੀ ਕੇ ਯੂ ਉਗਰਾਹਾਂ ਦੇ ਜਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ,ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਸੁਰਿੰਦਰ ਢੰਡੀਆਂ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਰਮੇਸ਼ ਵਡੇਰਾ ,ਬੀ ਕੇ ਯੂ ਡਕੌਂਦਾ ਧਨੇਰ ਦੇ ਬਲਾਕ ਪ੍ਰਧਾਨ ਪ੍ਰਵੀਨ ਮੌਲਵੀਵਾਲਾ, ਬੀ ਕੇ ਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲਾ ਪ੍ਰਧਾਨ ਜੋਗਾ ਸਿੰਘ, ਕੁੱਲ ਹਿੰਦ ਖੇਤ ਮਜ਼ਦੂਰ ਸਭਾ ਦੇ ਆਗੂ ਕਾਮਰੇਡ ਨੱਥਾ ਸਿੰਘ ਨੇ ਇੱਕ ਪਾਸੇ ਕਿਸਾਨਾਂ ਦੀ ਫਸਲ ਤੇ ਮੌਸਮਾਂ ਦੀ ਮਾਰ ਪਈ ਹੈ ਅਤੇ ਦੂਜੇ ਪਾਸੇ ਹੁਣ ਇਸ ਤਿਕੜੀ ਵੱਲੋਂ ਕਿਸਾਨਾਂ ਦੀ ਫਸਲ ਪੂਲ ਕਰਕੇ ਹਰ ਰੋਜ਼ ਹੜਤਾਲਾਂ ਕੀਤੀਆਂ ਜਾ ਰਹੀਆਂ ਹਨ।

ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਖੱਜਲ ਖਵਾਰ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਸਸਤੇ ਭਾਅ ਤੇ ਆਪਣੀ ਫਸਲ ਵੇਚਣ ਲਈ ਮਜਬੂਰ ਹੋ ਜਾਣ ਕੌਮਾਤਰੀ ਬਾਜ਼ਾਰਾਂ ਦੇ ਵਿੱਚ ਬਾਸਮਤੀ ਦੀਆਂ ਕੀਮਤਾਂ ਉੱਚੀਆਂ ਹਨ।

ਪੰਜਾਬ ਅੰਦਰ ਹੋਰ ਵੀ ਵੱਖ ਵੱਖ ਜਿਲਿਆਂ ਵਿੱਚ ਇਥੋਂ ਨਾਲੋਂ ਉੱਚੀਆਂ ਕੀਮਤਾਂ ਦੇ ਬਾਸਮਤੀ ਖਰੀਦੀ ਜਾ ਹੈ। ਇਸ ਤਰ੍ਹਾਂ ਧੱਕੇਸ਼ਾਹੀ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲੁੱਟ ਦੇ ਖਿਲਾਫ ਮੋਰਚੇ ਵੱਲੋਂ ਤਿੱਖੇ ਸੰਘਰਸ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਮੀਤ ਸਿੰਘ,ਅਜੀਤ ਸਿੰਘ, ਕੇਵਲ ਸਿੰਘ, ਮਹਿੰਦਰ ਸਿੰਘ ਅਰਨੀਵਾਲਾ, ਭਗਵਾਨ ਸਿੰਘ ਸੁਖਦੇਵ ਸਿੰਘ ਕੜਾਈ ਵਾਲਾ ਰਾਮ ਕ੍ਰਿਸ਼ਨ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।