ਅੰਮ੍ਰਿਤਸਰ, 30 ਅਕਤੂਬਰ,ਬੋਲੇ ਪੰਜਾਬ ਬਿਊਰੋ;
ਵੱਖ-ਵੱਖ ਅਪਰਾਧਕ ਮਾਮਲਿਆਂ ਵਿਚ ਲੋੜੀਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਡਿਬਰੂਗੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਲਿਆਂਦਾ ਗਿਆ ਹੈ। ਬੀਤੀ ਰਾਤ ਦੇਰ ਨੂੰ ਜਦੋਂ ਉਸਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਰਾਜਾਸਾਂਸੀ ‘ਤੇ ਉਤਾਰਿਆ ਗਿਆ, ਤਾਂ ਸੁਰੱਖਿਆ ਪ੍ਰਬੰਧ ਬਹੁਤ ਸਖ਼ਤ ਸਨ।
ਸਰੋਤਾਂ ਅਨੁਸਾਰ, ਜੱਗੂ ਭਗਵਾਨਪੁਰੀਆ ਨੂੰ ਬਟਾਲਾ ਪੁਲਿਸ ਆਪਣੀ ਹਿਰਾਸਤ ਵਿੱਚ ਲੈ ਗਈ ਹੈ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਗੈਂਗਸਟਰ ਖ਼ਿਲਾਫ਼ ਪੰਜਾਬ ਦੇ ਕਈ ਥਾਣਿਆਂ ਵਿਚ ਗੰਭੀਰ ਅਪਰਾਧਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਲੁੱਟਖੋਹ, ਕਤਲ ਦੀ ਕੋਸ਼ਿਸ਼ ਤੇ ਗੈਂਗਵਾਰ ਨਾਲ ਸੰਬੰਧਿਤ ਦੋਸ਼ ਸ਼ਾਮਲ ਹਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਜੱਗੂ ਭਗਵਾਨਪੁਰੀਆ ਦੀ ਆਮਦ ਦੇ ਮੱਦੇਨਜ਼ਰ ਅੰਮ੍ਰਿਤਸਰ ਅਤੇ ਬਟਾਲਾ ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।












