ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਦੇ ਸਮੇਂ ‘ਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ। ਵਿਦਿਆਰਥੀਆਂ ਦੀ ਸਿਹਤ ਤੇ ਸੁਵਿਧਾ ਨੂੰ ਪ੍ਰਥਮ ਤਰਜੀਹ ਦਿੰਦਿਆਂ ਸਮੇਂ ਸੰਬੰਧੀ ਨਵੇਂ ਹੁਕਮ 1 ਨਵੰਬਰ ਤੋਂ ਲਾਗੂ ਹੋਣਗੇ।
ਨਵੀਆਂ ਹਦਾਇਤਾਂ ਅਨੁਸਾਰ, ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਚੱਲਣਗੇ, ਜਦਕਿ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪਾਠਕ੍ਰਮ 9:00 ਵਜੇ ਤੋਂ 3:20 ਵਜੇ ਤੱਕ ਹੋਵੇਗਾ।
ਸਰਕਾਰੀ ਸਰੋਤਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਨਵੇਂ ਸਮੇਂ ਸੰਬੰਧੀ ਹੁਕਮ 20 ਫਰਵਰੀ 2026 ਤੱਕ ਲਾਗੂ ਰਹਿਣਗੇ। ਮੌਸਮੀ ਤਬਦੀਲੀ ਕਾਰਨ ਵਿਦਿਆਰਥੀਆਂ ਨੂੰ ਸਵੇਰ ਦੀ ਠੰਢ ਤੋਂ ਬਚਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ।
ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਸਕੂਲ ਮੁਖੀਆਂ ਨੂੰ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।












