ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਵਿੱਚ ਖਾਲੀ ਪੀਪੇ ਖੜਕਾ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਪੰਜਾਬ

ਛੇਵਾਂ ਪੇ ਸਕੇਲ ਰਵੀਜ਼ਨਾਂ ਸਹਿਤ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਮੁੱਖ ਚੋਣ ਦਫਤਰ ਦਾ ਕੀਤਾ ਗਿਆ ਘਿਰਾਓ

ਤਰਨਤਾਰਨ,2 ਨਵੰਬਰ ,ਬੋਲੇ ਪੰਜਾਬ ਬਿਊਰੋ;
ਅੱਜ ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਤਰਨਤਾਰਨ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿਛਲੇ ਲੰਬੇ ਸਮੇਂ ਤੋਂ ਫਰੰਟ ਵੱਲੋਂ ਪੰਜਾਬ ਪੇ ਸਕੇਲ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਵਰਨਣਯੋਗ ਹੈ ਕੇ 17/07/2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਹਾਈਕੋਰਟ ਅਤੇ ਸੁਪਰੀਮ ਕੋਰਟ ਤੱਕ ਪੰਜਾਬ ਸਕੇਲ ਲਾਗੂ ਕਰਵਾਉਣ ਲਈ ਕੇਸ ਜਿੱਤ ਚੁੱਕੇ ਹਨ। ਪਰੰਤੂ ਸਰਕਾਰ ਕੋਰਟ ਦੇ ਹੁਕਮ ਲਾਗੂ ਕਰਨ ਦੀ ਬਜਾਇ ਅੱਧੇ ਅਧੂਰੇ ਸਕੇਲ ਲਾਗੂ ਕਰਨ ਲਈ ਤੁਲੀ ਹੋਈ ਹੈ।
ਅੱਜ ਸਥਾਨਕ ਨਹਿਰੂ ਪਾਰਕ ਵਿਖੇ ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫਰੰਟ ਦੀ ਅਗਵਾਈ ਹੇਠ ਵੱਖ ਵੱਖ ਕੈਡਰਾਂ ਦੇ ਮੁਲਾਜ਼ਮਾਂ ਨੇ ਆਪਣੀ ਰੋਸ ਰੈਲੀ ਸ਼ੁਰੂ ਕੀਤੀ। ਰੈਲੀ ਚਾਰ ਖੰਬਾ ਚੌਂਕ ਤੋਂ ਬੋੜੀ ਚੌਂਕ ਹੁੰਦੇ ਹੋਏ ਆਮ ਆਦਮੀ ਪਾਰਟੀ ਦੇ ਮੁੱਖ ਚੋਣ ਦਫਤਰ ਅੱਗੇ ਪਹੁੰਚੀ। ਰੈਲੀ ਵਿੱਚ ਸੈਂਕੜੇ ਮੁਲਾਜ਼ਮਾਂ ਨੇ ਖਾਲੀ ਪੀਪੇ ਖੜਕਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਚੋਣ ਦਫਤਰ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ।

ਵੱਖ ਵੱਖ ਬੁਲਾਰਿਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਤਿੱਖੇ ਸ਼ਬਦਾਂ ਵਿੱਚ ਆਲੋਚਨਾ ਕੀਤੀ।
ਇਸ ਦੌਰਾਨ ਫਰੰਟ ਦੇ ਸੂਬਾ ਕਨਵੀਨਰ ਇਸ ਦੌਰਾਨ ਫਰੰਟ ਦੇ ਸੂਬਾ ਕਨਵੀਨਰ ਸ਼ਲਿੰਦਰ ਕੰਬੋਜ, ਯੁੱਧਜੀਤ ਬਠਿੰਡਾ, ਸੁਰਿੰਦਰਪਾਲ ਸੋਨੀ, ਰਸ਼ਪਾਲ ਜਲਾਲਾਬਾਦ, ਦੀਪਕ ਧਾਲੀਵਾਲ ਅਤੇ ਦੀਪਕ ਕੰਬੋਜ਼ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਕੀਤਾ ਸੀ ਕੇ ਸਰਕਾਰ ਬਣਨ ਸਾਰ 17/07/2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਉੱਪਰ ਪੰਜਾਬ ਦਾ ਛੇਵਾਂ ਪੇ ਸਕੇਲ ਲਾਗੂ ਕਰ ਦਿੱਤਾ ਜਾਵੇਗਾ। ਪਰ ਅੱਜ ਸਰਕਾਰ ਬਣਿਆ ਨੂੰ ਲਗਭਗ ਚਾਰ ਸਾਲ ਹੋਣ ਵਾਲੇ ਹਨ ਪਰ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਤੋਂ ਭੱਜ ਰਹੀ ਹੈ ਅਤੇ ਕੋਰਟ ਦੇ ਹੁਕਮ ਲਾਗੂ ਕਰਨ ਤੋਂ ਵੀ ਇਨਕਾਰੀ ਹੋ ਰਹੀ ਹੈ।


ਇਸ ਦੌਰਾਨ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਠੱਠਗੜ੍ਹ, ਰੁਪਿੰਦਰ ਪਾਲ ਗਿੱਲ, ਰਾਜੇਸ਼ ਪਰਾਸ਼ਰ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਖਹਿਰਾ ਅਤੇ ਨਰਿੰਦਰ ਭੰਡਾਰੀ ਨੇ ਸਾਥੀਆਂ ਸਮੇਤ ਰੈਲੀ ਵਿੱਚ ਸ਼ਮੂਲੀਅਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਵਿਕਰਮਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋ ਚੁੱਕਿਆ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਮੁਲਾਜ਼ਮਾਂ ਦਾ ਆਰਥਿਕ ਰੂਪ ਵਿੱਚ ਸੋਸ਼ਣ ਕਰ ਰਹੀ ਹੈ। ਓਹਨਾ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ 17/07/2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦਾ ਡਟਵਾਂ ਸਾਥ ਦੇਣਗੇ।
ਇਸ ਦੌਰਾਨ ਫਰੰਟ ਵੱਲੋਂ ਇਹ ਐਲਾਨ ਕੀਤਾ ਗਿਆ ਕੇ ਜੇਕਰ ਪੰਜਾਬ ਸਰਕਾਰ ਨੇ ਛੇਵਾਂ ਪੇ ਸਕੇਲ ਰਵੀਜਨਾਂ ਸਹਿਤ ਲਾਗੂ ਨਾ ਕੀਤਾ ਤਾਂ ਜਲਦੀ ਹੀ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।
ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਘਿਰਾਓ ਦੌਰਾਨ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਫਰੰਟ ਵੱਲੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਅੱਜ ਸ਼ਾਮ ਤੱਕ ਜਲਦੀ ਮੀਟਿੰਗ ਕਰਵਾਉਣ ਲਈ ਲਿਖਤੀ ਪੱਤਰ ਜਾਰੀ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸੁਮਿਤ ਕੰਬੋਜ, ਰਣਦੀਪ ਸਿੰਘ ਫਤਹਿਗੜ੍ਹ, ਰਵਿੰਦਰ ਕੰਬੋਜ਼ ਨਿਰਮਲ ਜ਼ੀਰਾ ,ਸੰਦੀਪ ਕੰਬੋਜ਼,ਰਾਜ ਸੁਖਵਿੰਦਰ, ਦੇਸ ਰਾਜ, ਪਰਮਿੰਦਰ ਸਿੰਘ,ਜਸਵਿੰਦਰ ਐਤੀਆਣਾ, ਅਮਿਤ ਕੁਮਾਰ, ਅਮਨਦੀਪ ਸਿੰਘ, ਸੰਦੀਪ ਕੰਬੋਜ਼,ਲਵਦੀਪ ਕੋਟਕਪੂਰਾ ਆਦਿ ਮੁਲਾਜ਼ਮ ਸਾਥੀ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।