ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ

ਪੰਜਾਬ

ਰਾਜਪੁਰਾ, 4 ਨਵੰਬਰ ,ਬੋਲੇ ਪੰਜਾਬ ਬਿਊਰੋ;

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਤੋਂ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਸਕੂਲ ਦੀ ਹੈੱਡ ਮਿਸਟ੍ਰੈਸ ਸੁਧਾ ਕੁਮਾਰੀ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਮਨੁੱਖਤਾ, ਸੱਚਾਈ ਅਤੇ ਸੇਵਾ ਦੇ ਰਸਤੇ ‘ਤੇ ਤੁਰਨ ਲਈ ਪ੍ਰੇਰਿਤ ਕਰਦੇ ਹਨ। ਰਾਜਿੰਦਰ ਸਿੰਘ ਚਾਨੀ ਸਮਾਜਿਕ ਵਿਗਿਆਨ ਮਾਸਟਰ ਨੇ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਅਤੇ ਉਨ੍ਹਾਂ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਬਾਰੇ ਪ੍ਰੇਰਕ ਵਿਚਾਰ ਪ੍ਰਗਟ ਕੀਤੇ।

ਇਸ ਮੌਕੇ ਹਰਜੀਤ ਕੌਰ ਮੈਥ ਮਿਸਟ੍ਰੈੱਸ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਰਾਣੀ ਲਕਸ਼ਮੀ ਬਾਈ ਹਾਊਸ ਇੰਚਾਰਜ ਮੀਨਾ ਰਾਣੀ ਦੀ ਅਗਵਾਈ ਹੇਠ ਸਕੂਲ ਦੇ ਸਮੂਹ ਸਟਾਫ ਵੱਲੋਂ ਹੈੱਡ ਮਿਸਟ੍ਰੈਸ ਸੁਧਾ ਕੁਮਾਰੀ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਕੀਤੇ ਗਏ ਸ਼ਬਦ ਕੀਰਤਨ ਨੇ ਸਾਰਾ ਮਾਹੌਲ ਗੁਰਬਾਣੀ ਦੀ ਰਸਧਾਰ ਨਾਲ ਭਰਪੂਰ ਕਰ ਦਿੱਤਾ।

ਸਮਾਗਮ ਦੇ ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿੱਚ ਸਟਾਫ, ਵਿਦਿਆਰਥੀਆਂ ਅਤੇ ਸੰਗਤ ਨੇ ਭਾਗ ਲਿਆ। ਪੂਰੇ ਸਕੂਲ ਪਰਿਵਾਰ ਨੇ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦਾ ਸੁਨੇਹਾ ਸਮਝਦਿਆਂ ਗੁਰਪੁਰਬ ਨੂੰ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ। ਇਸ ਮੌਕੇ ਅਧਿਆਪਕ ਮੀਨਾ ਰਾਣੀ, ਹਰਜੀਤ ਕੌਰ, ਰਾਜਿੰਦਰ ਸਿੰਘ ਚਾਨੀ, ਨਰੇਸ਼ ਧਮੀਜਾ, ਰੋਜੀ ਭਟੇਜਾ, ਸੁਨੀਤਾ ਰਾਣੀ, ਕਿੰਪੀ ਬਤਰਾ, ਕਰਮਦੀਪ ਕੌਰ, ਜਸਵਿੰਦਰ ਕੌਰ, ਸੋਨੀਆ ਰਾਣੀ, ਮੀਨੂੰ ਅਗਰਵਾਲ, ਤਲਵਿੰਦਰ ਕੌਰ, ਹਿਨਾ, ਪੂਨਮ ਨਾਗਪਾਲ, ਅਮਨਦੀਪ ਕੌਰ, ਗੁਰਜੀਤ ਕੌਰ, ਅਮਿਤਾ ਤਨੇਜਾ, ਮਨਿੰਦਰ ਕੌਰ, ਰਾਜਦੀਪ ਕੌਰ, ਮਨਪ੍ਰੀਤ ਕੌਰ, ਅੰਜੂ, ਅਨੀਤਾ ਰਾਣੀ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਸਮੇਤ ਸਾਰਾ ਮਿਡ ਡੇ ਮੀਲ ਸਟਾਫ ਹਾਜ਼ਰ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।