ਨਵੀਂ ਦਿੱਲੀ 4 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-
ਮਹਾਰਾਸ਼ਟਰ ਸਰਕਾਰ ਵਲੋਂ “ਧਰਮ ਦੀ ਚਾਦਰ” ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਇੱਕ ਵਿਸ਼ੇਸ਼ ਬਜਟ ਅਲਾਟਮੈਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ । ਬਾਲ ਮਲਕੀਤ ਸਿੰਘ ਰਾਜ ਪੱਧਰੀ ਕਮੇਟੀ ਕਾਰਜਕਾਰੀ ਪ੍ਰਧਾਨ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ ਸਰਕਾਰ ਦੇ ਇਸ ਸ਼ਲਾਘਾਯੋਗ ਫੈਸਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ । ਉਨ੍ਹਾਂ ਕਿਹਾ ਇਹ ਪਹਿਲਕਦਮੀ ਕੁਰਬਾਨੀ, ਵਿਸ਼ਵਾਸ ਅਤੇ ਮਨੁੱਖਤਾ ਦੇ ਅਮਰ ਸੰਦੇਸ਼ ਨੂੰ ਹਰ ਵਿਅਕਤੀ ਤੱਕ ਫੈਲਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਹ ਸਮਰਥਨ ਗੁਰੂ ਸਾਹਿਬ ਜੀ ਦੇ ਬਲੀਦਾਨ ਅਤੇ ਸਿੱਖਿਆਵਾਂ ਦੇ ਗੌਰਵਮਈ ਇਤਿਹਾਸ ਨੂੰ ਹਰ ਘਰ, ਹਰ ਨੌਜਵਾਨ ਅਤੇ ਮਹਾਰਾਸ਼ਟਰ ਦੇ ਹਰ ਨਾਗਰਿਕ ਤੱਕ ਪਹੁੰਚਾਏਗਾ। ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ ਅਤੇ ਸਾਰੇ ਧਰਮਾਂ ਲਈ ਸਤਿਕਾਰ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ। ਇਸ ਲਈ ਸਾਨੂੰ ਸਭ ਨੂੰ ਆਪਸ ਵਿਚ ਇਕਜੁੱਟ ਹੋ ਕੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਪ੍ਰੇਮ ਅਤੇ ਸਤਿਕਾਰ ਨਾਲ ਮਨਉਣਾ ਚਾਹੀਦਾ ਹੈ ।














