ਮੁਲਜ਼ਮ ਮੌਕੇ ਤੋਂ ਫਰਾਰ
ਚੰਡੀਗੜ੍ਹ, 5 ਨਵੰਬਰ ,ਬੋਲੇ ਪੰਜਾਬ ਬਿਊਰੋ;
ਅਖੌਤੀ ਨਿਹੰਗਾਂ ਵੱਲੋਂ ਹਮਦਰਦ ਟੀਵੀ ਐਂਕਰ ਗੁਰਪਿਆਰ ਸਿੰਘ ਨੂੰ ਅਗਵਾ ਕਰਨ ਦੇ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਫਰੀਦਕੋਟ ਪੁਲਿਸ ਨੇ ਚੰਡੀਗੜ੍ਹ ਤੋਂ ਅਗਵਾ ਕੀਤੇ ਗੁਰਪਿਆਰ ਸਿੰਘ ਨੂੰ ਕੋਟਕਪੂਰਾ ਤੋਂ ਬਰਾਮਦ ਕਰ ਲਿਆ ਹੈ। ਗੁਰਪਿਆਰ ਸਿੰਘ ਨੂੰ ਇੱਕ ਦਿਨ ਪਹਿਲਾਂ ਮੰਗਲਵਾਰ ਸ਼ਾਮ ਨੂੰ ਨਿਹੰਗ ਪਹਿਰਾਵੇ ਵਿੱਚ ਆਏ ਬੰਦਿਆਂ ਨੇ ਅਗਵਾ ਕਰ ਲਿਆ ਸੀ।
ਘਟਨਾ ਦੀ ਸੂਚਨਾ ਮਿਲਣ ‘ਤੇ ਮੋਹਾਲੀ ਸੀਆਈਏ ਟੀਮ ਨੇ ਮੁਲਾਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਫਰੀਦਕੋਟ ਪੁਲਿਸ ਨੂੰ ਪਤਾ ਲੱਗਾ ਕਿ ਅਗਵਾ ਪੱਤਰਕਾਰ ਨੂੰ ਕੋਟਕਪੂਰਾ ਲਿਆਂਦਾ ਗਿਆ ਸੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ, ਤਾਂ ਮੁਲਜ਼ਮ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ ਜਦੋਂ ਕਿ ਪੱਤਰਕਾਰ ਨੂੰ ਸੁਰੱਖਿਅਤ ਬਚਾ ਲਿਆ ਗਿਆ। ਪੁਲਿਸ ਨੇ ਜ਼ਖਮੀ ਪੱਤਰਕਾਰ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਹਸਪਤਾਲ ਵਿੱਚ ਉਸ ਦਾ ਡਾਕਟਰੀ ਮੁਆਇਨਾ ਕਰਵਾਇਆ ਗਿਆ।












