ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ‘ਤੇ ਲਿਖਿਆ ਪੰਜਾਬ ਸਰਕਾਰ, ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ;
ਇਨ੍ਹੀਂ ਦਿਨੀਂ ਤਰਨਤਾਰਨ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨ ਘੁੰਮ ਰਹੇ ਹਨ। ਖਾਸ ਗੱਲ ਇਹ ਹੈ ਕਿ ਨੰਬਰ ਪਲੇਟਾਂ ਦੀ ਬਜਾਏ ਵਾਹਨਾਂ ‘ਤੇ A|F ਲਿਖਿਆ ਹੁੰਦਾ ਹੈ ਅਤੇ ਉੱਪਰ ਪੰਜਾਬ ਸਰਕਾਰ ਦਾ ਸਟਿੱਕਰ ਚਿਪਕਾਇਆ ਜਾਂਦਾ ਹੈ। ਜਿਸ ਕਾਰਨ ਇਹ ਵਾਹਨ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖੁਦ ਸੜਕ ‘ਤੇ ਆਏ ਅਤੇ ਲਗਭਗ 50 ਮੀਟਰ ਦੇ ਘੇਰੇ ਵਿੱਚ ਉਨ੍ਹਾਂ ਨੇ ਤਿੰਨ ਤੋਂ ਚਾਰ ਵਾਹਨ ਦੇਖੇ ਜਿਨ੍ਹਾਂ ‘ਤੇ ਨੰਬਰ ਪਲੇਟ ਨਹੀਂ ਸੀ ਅਤੇ ਉਨ੍ਹਾਂ ‘ਤੇ ਪੰਜਾਬ ਸਰਕਾਰ ਲਿਖਿਆ ਹੋਇਆ ਸੀ। ਇੰਨਾ ਹੀ ਨਹੀਂ, ਇਨ੍ਹਾਂ ਵਾਹਨਾਂ ਨੂੰ ਪੁਲਿਸ ਸੁਰੱਖਿਆ ਵੀ ਦਿੱਤੀ ਗਈ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪ੍ਰਸ਼ਾਸਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਵਾਹਨ ਕਿਸ ਦੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।