ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਖਿਲਾਫ ਚੰਡੀਗੜ੍ਹ ਵਿਖੇ ਰੋਸ ਰੈਲੀ 19 ਨਵੰਬਰ ਨੂੰ

ਚੰਡੀਗੜ੍ਹ ਪੰਜਾਬ

ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਸਬੰਧੀ ਦੋਨੋਂ ਵਿਭਾਗ ਕਰ ਰਹੇ ਹਨ ਆਨਾਕਾਨੀ

ਚੰਡੀਗੜ੍ਹ 9 ਨਵੰਬਰ ,ਬੋਲੇ ਪੰਜਾਬ ਬਿਊਰੋ;

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਤੇ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ, ਤੇ ਹਰਪ੍ਰੀਤ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਲਾਗੂ ਕਰਨ ਬਾਰੇ 30-07-2025 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਮੁਤਾਬਕ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਅਤੇ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਸਬੰਧੀ ਵਿੱਤ ਮੰਤਰੀ ਪੰਜਾਬ ਜੋ ਸਬ ਕਮੇਟੀ ਦੇ ਚੇਅਰਮੈਨ ਸਨ ਉਹਨਾਂ ਵੱਲੋਂ ਮੀਟਿੰਗ ਕਰਕੇ ਜਥੇਬੰਦੀ ਨਾਲ ਤੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਸਰਕਾਰ ਨੇ ਨੋਟੀਫਿਕੇਸ਼ਨ ਮੁਤਾਬਕ ਪੱਤਰ ਵਿੱਚ ਸਮਾਂ ਵਧਾ ਕੇ ਤਿੰਨ ਸਮਾਂ ਦਿੱਤਾ ਗਿਆ ਸੀ ਜਿਸ ਨੂੰ ਪੂਰਨ ਰੂਪ ਵਿੱਚ ਲਾਗੂ ਕਰਕੇ ਕਾਰਵਾਈ ਕੀਤੀ ਜਾਵੇ ਪਰੰਤੂ ਚਾਰ ਮਹੀਨੇ ਬੀਤਣ ਦੇ ਬਾਵਜੂਦ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਵਧੀਕ ਸਕੱਤਰ ਵੱਲੋਂ ਅਤੇ ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਇਹਨਾਂ ਦੀ ਢਿੱਲੀ ਕਾਰਜਗਾਰੀ ਕਰਕੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮ ਜਿਥੇ ਪੈਨਸ਼ਨਾਂ ਤੋਂ ਵਾਂਝੇ ਹਨ ਉਥੇ ਉਹਨਾਂ ਦੀਆਂ ਹੋਰ ਮੰਗਾਂ ਵੀ ਲਗਾਤਾਰ ਲਟਕਦੀਆਂ ਆ ਰਹੀਆਂ ਹਨ ਜਿਨਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਜਿੰਨਾ ਚਿਰ ਰੈਗੂਲਰ ਦੀ ਪੌਲਸੀ ਸਰਕਾਰ ਵੱਲੋਂ ਨਹੀਂ ਬਣਾਈ ਜਾਂਦੀ ਉਹਨਾਂ ਨੂੰ ਮਹਿਕਮੇ ਦੇ ਵਿੱਚ ਮਰਜ ਕਰਕੇ ਉਹਨਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਤਨਖਾਹ ਨੂੰ ਚੰਡੀਗੜ੍ਹ ਪੈਟਰਨ ਤੇ ਲਾਗੂ ਕੀਤਾ ਜਾਵੇ ਜਥੇਬੰਦੀ ਦੀ ਮੀਟਿੰਗ ਤੋਂ ਪਹਿਲਾਂ ਐਚ ਓ ਡੀ ਜਲ ਸਪਲਾਈ ਸੈਨੀਟੇਸ਼ਨ ਨਾਲ ਜਥੇਬੰਦੀ ਨੇ ਮੀਟਿੰਗ ਕੀਤੀ ਮੀਟਿੰਗ ਵਿੱਚ ਮੰਗਾਂ ਦੇ ਸਬੰਧ ਵਿੱਚ ਐਚ ਓ ਡੀ ਜਲ ਸਪਲਾਈ ਸੈਨੀਟੇਸ਼ਨ ਪੰਜਾਬ ਨੇ ਜਲਦੀ ਮੰਗਾਂ ਹਲ ਕਰਨ ਦਾ ਵਿਸ਼ਵਾਸ ਦਵਾਇਆ ਗਿਆ। ਮੀਟਿੰਗ ਵਿੱਚ ਸੁਖਚੈਨ ਸਿੰਘ,ਦਰਸ਼ਨ ਸਿੰਘ ਨੰਗਲ,ਕਿਸ਼ੋਰ ਚੰਦ ਗਾਜ,ਜੱਗਾ ਸਿੰਘ ਮਾਨਸਾ,ਗੁਰਜੰਟ ਸਿੰਘ ਮਾਨ, ਬਲਜਿੰਦਰ ਸਿੰਘ,ਆਗੂਆਂ ਨੇ ਕਿਹਾ ਕਿ 19 ਨਵੰਬਰ ਨੂੰ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਅਤੇ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਚੰਡੀਗੜ੍ਹ ਦੇ ਖਿਲਾਫ਼ ਸੈਕਟਰ 35 ਚੰਡੀਗੜ੍ਹ ਏ ਵਿਖੇ ਰੋਸ ਰੈਲੀ ਕੀਤੀ ਜਾਣੀ ਹੈ ਉਸ ਤੋਂ ਪਹਿਲਾਂ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਮਸਲੇ ਹੱਲ ਨਾਂ ਕੀਤੇ ਗਏ ਤਾਂ ਇਸ ਰੈਲੀ ਦੇ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਕਰਕੇ ਵਿਸ਼ਾਲ ਰੋਸ ਪ੍ਗਟ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।