ਖਰੜ, 10 ਨਵੰਬਰ,ਬੋਲੇ ਪੰਜਾਬ ਬਿਊਰੋ;
ਖ਼ਬਰ ਸਾਹਮਣੇ ਆਈ ਹੈ ਕਿ ਮੋਹਾਲੀ ਦੀ ਸੀਆਈਏ ਟੀਮ ਨੇ ਇੱਕ ਸ਼ਾਰਪਸ਼ੂਟਰ ਦਾ ਐਨਕਾਊਂਟਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਟੀਮ ਨੇ ਖਰੜ ਦੇ ਪਿੰਡ ਭੂਖੜੀ ਵਿੱਚ ਬੰਦ ਫਲੈਟਾਂ ਵਿੱਚ ਇੱਕ ਮੁਕਾਬਲੇ ਦੌਰਾਨ ਲੱਕੀ ਪਟਿਆਲ ਗੈਂਗ ਦੇ ਸ਼ਾਰਪਸ਼ੂਟਰ ਰਣਵੀਰ ਰਾਣਾ ਨੂੰ ਜ਼ਖਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਸ਼ੂਟਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ।
ਮੁਕਾਬਲੇ ਦੌਰਾਨ ਮੁਲਜ਼ਮ ਨੇ ਪੁਲਿਸ ‘ਤੇ 3 ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਰਣਵੀਰ ਰਾਣਾ ਜ਼ਖਮੀ ਹੋ ਗਿਆ। ਫਿਲਹਾਲ ਉਸਨੂੰ ਜ਼ਿਲ੍ਹਾ ਹਸਪਤਾਲ ਮੋਹਾਲੀ ਵਿੱਚ ਦਾਖਲ ਕਰਵਾਇਆ ਗਿਆ ਹੈ।












