ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਾ ਮੁਖੀ ਖੇਤਰਾਂ, ਉੱਚ ਸਿੱਖਿਆ ਦੇ ਮੌਕਿਆਂ, ਸਰਕਾਰੀ ਨੌਕਰੀਆਂ, ਸਕਿਲ ਡਿਵੈਲਪਮੈਂਟ ਪ੍ਰੋਗਰਾਮਾਂ, ਸਵੈ-ਰੋਜ਼ਗਾਰ ਦੇ ਵਿਕਲਪਾਂ ਅਤੇ ਮਾਨਸਿਕ ਸਿਹਤ ’ਤੇ ਪ੍ਰਭਾਵ ਪਾਉਣ ਵਾਲੇ ਕਾਰਕਾਂ ਬਾਰੇ ਜਾਣਕਾਰੀ ਦਿੱਤੀ
ਰਾਜਪੁਰਾ, 12 ਨਵੰਬਰ ,ਬੋਲੇ ਪੰਜਾਬ ਬਿਊਰੋ;
ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਅਤੇ ਸੰਜੀਵ ਸ਼ਰਮਾ ਡੀਈਓ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) ਪਟਿਆਲਾ ਦੀ ਦੇਖ-ਰੇਖ ਹੇਠ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਦੋ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਪ੍ਰੇਰਣਾਤਮਕ ਕਾਊਂਸਲਿੰਗ ਸੈਸ਼ਨਾਂ ਰਾਹੀਂ ਆਪਣੇ ਭਵਿੱਖ ਦੀ ਸਹੀ ਦਿਸ਼ਾ ਚੁਣਨ ਲਈ ਪ੍ਰੇਰਿਤ ਕੀਤਾ ਗਿਆ।
ਇਹ ਸੈਸ਼ਨ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕਾਲਕਾ ਰੋਡ ਰਾਜਪੁਰਾ ਵਿਖੇ ਪ੍ਰਿੰਸੀਪਲ ਡਾ. ਨਰਿੰਦਰ ਕੌਰ ਦੀ ਦੇਖ-ਰੇਖ ਹੇਠ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਪਲ ਵਿਖੇ ਪ੍ਰਿੰਸੀਪਲ ਸੁਮਨ ਬੱਗਾ ਅਤੇ ਇੰਦਰਪ੍ਰੀਤ ਸਿੰਘ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਦੀ ਅਗਵਾਈ ਹੇਠ ਆਯੋਜਿਤ ਕੀਤੇ ਗਏ। ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਸੈਸ਼ਨਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।
ਸਮਾਗਮ ਦੌਰਾਨ ਡਾ. ਮਹਿੰਦਰਪਾਲ ਕੌਰ ਸੰਧੂ ਪ੍ਰੋਫੈਸਰ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ, ਡਾ. ਬਲਰਾਜ ਸਿੰਘ ਪ੍ਰੋਫੈਸਰ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ, ਚੰਦਨ ਜੈਨ ਲੈਕਚਰਾਰ ਅੰਗਰੇਜ਼ੀ ਅਤੇ ਬਲਾਕ ਕਾਊਂਸਲਰ ਅਤੇ ਰਾਜਿੰਦਰ ਸਿੰਘ ਚਾਨੀ ਐੱਸ.ਐੱਸ. ਮਾਸਟਰ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਾ ਮੁਖੀ ਖੇਤਰਾਂ, ਉੱਚ ਸਿੱਖਿਆ ਦੇ ਮੌਕਿਆਂ, ਸਰਕਾਰੀ ਨੌਕਰੀਆਂ, ਸਕਿਲ ਡਿਵੈਲਪਮੈਂਟ ਪ੍ਰੋਗਰਾਮਾਂ, ਸਵੈ-ਰੋਜ਼ਗਾਰ ਦੇ ਵਿਕਲਪਾਂ ਅਤੇ ਮਾਨਸਿਕ ਸਿਹਤ ’ਤੇ ਪ੍ਰਭਾਵ ਪਾਉਣ ਵਾਲੇ ਕਾਰਕਾਂ ਬਾਰੇ ਜਾਣਕਾਰੀ ਦਿੱਤੀ ਗਈ।
ਕਾਊਂਸਲਰਾਂ ਨੇ ਵਿਦਿਆਰਥੀਆਂ ਨੂੰ ਆਪਣੇ ਰੁਚੀਖੇਤਰ ਅਤੇ ਯੋਗਤਾਵਾਂ ਦੇ ਅਨੁਸਾਰ ਭਵਿੱਖ ਚੁਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ, ਸਮਾਂ ਪ੍ਰਬੰਧਨ ਅਤੇ ਸਫਲਤਾ ਲਈ ਲਗਾਤਾਰ ਮਿਹਨਤ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ। ਕਈ ਵਿਦਿਆਰਥੀਆਂ ਨੇ ਖੁੱਲ੍ਹ ਕੇ ਆਪਣੇ ਸਵਾਲ ਪੁੱਛੇ ਅਤੇ ਕਾਊਂਸਲਰਾਂ ਤੋਂ ਉਨ੍ਹਾਂ ਦੇ ਸੰਤੁਸ਼ਟਿਕਰ ਜਵਾਬ ਪ੍ਰਾਪਤ ਕੀਤੇ।
ਇਸ ਮੌਕੇ ਰਾਜਿੰਦਰ ਸਿੰਘ ਚਾਨੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਾਊਂਸਲਿੰਗ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿਰਫ਼ ਕਰੀਅਰ ਦੀ ਦਿਸ਼ਾ ਨਹੀਂ ਦਿੰਦੇ, ਸਗੋਂ ਉਨ੍ਹਾਂ ਵਿੱਚ ਜੀਵਨ ਪ੍ਰਤੀ ਇੱਕ ਸਕਾਰਾਤਮਕ ਸੋਚ ਵੀ ਪੈਦਾ ਕਰਦੇ ਹਨ।
ਸਮਾਗਮ ਦੌਰਾਨ ਲੈਕਚਰਾਰ ਦਿਨੇਸ਼ ਕੁਮਾਰ, ਕੁਲਬੀਰ ਸਿੰਘ, ਕੁਲਦੀਪ ਕੁਮਾਰ ਵਰਮਾ, ਸਵੀਨ ਸਿੰਘ ਲੈਕਚਰਾਰ ਅੰਗਰੇਜ਼ੀ, ਲਵਪ੍ਰੀਤ ਸਿੰਘ ਸਕੂਲ ਕਾਊਂਸਲਰ ਭੱਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਾਜ਼ਰੀ ਭਰੀ।












