ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਦੋ ਦਿਨਾ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਸਫਲਤਾਪੂਰਵਕ ਸੰਪੰਨ

ਪੰਜਾਬ

ਰਾਜਪੁਰਾ 13 ਨਵੰਬਰ,ਬੋਲੇ ਪੰਜਾਬ ਬਿਊਰੋ;

ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਕਿਰਨ ਸ਼ਰਮਾ ਪੀ.ਸੀ.ਐੱਸ. ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਦੀ ਦੇਖ-ਰੇਖ ਵਿੱਚ ਰਾਸ਼ਟਰੀ ਅਵਿਸਕਾਰ ਅਭਿਆਨ ਪ੍ਰੋਗਰਾਮ ਤਹਿਤ ਬਲਾਕ ਰਾਜਪੁਰਾ-2 ਦੀ ਬਲਾਕ ਪੱਧਰੀ 2 ਦਿਨਾ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐੱਨਟੀਸੀ, ਰਾਜਪੁਰਾ ਟਾਊਨ ਵਿਖੇ ਕੀਤਾ ਗਿਆ। ਦੂਜੇ ਦਿਨ ਪ੍ਰਦਰਸ਼ਨੀ ਵਿੱਚ ਜਮਾਤ ਨੌਵੀਂ ਅਤੇ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਸੱਤ ਵੱਖ-ਵੱਖ ਸ਼੍ਰੇਣੀਆਂ ਅਧੀਨ ਆਪਣੇ ਵਿਗਿਆਨਕ ਪ੍ਰੋਜੈਕਟਾਂ ਰਾਹੀਂ ਸਿਰਜਣਾਤਮਕਤਾ ਅਤੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ।
ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਹੋਈ ਸਾਇੰਸ ਪ੍ਰਦਰਸ਼ਨੀ ਵਿੱਚ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਉਪ ਵਿਸ਼ਿਆਂ ਅਧੀਨ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਥਿਰ ਖੇਤੀਬਾੜੀ ਵਿਸ਼ੇ ਵਿੱਚ ਜਸ਼ਨ ਨੇ ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਵੱਲੋਂ ਪਹਿਲਾ ਇਨਾਮ ਹਾਸਲ ਕੀਤਾ। ਕੂੜਾ ਪ੍ਰਬੰਧਨ ਵਿਸ਼ੇ ਵਿੱਚ ਯਦਵਿੰਦਰ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰਾਜਪੁਰਾ ਟਾਊਨ ਤੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਹਰਿਤ ਊਰਜਾ ਦੇ ਖੇਤਰ ਵਿੱਚ ਸਿਮਰਨ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝਾਂਸਲਾ ਤੋਂ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਪਹਿਲਾ ਇਨਾਮ ਜਿੱਤਿਆ। ਉਭਰਦੀ ਤਕਨਾਲੋਜੀ ਵਿਸ਼ੇ ਵਿੱਚ ਜਸ਼ਨਪ੍ਰੀਤ ਸਿੰਘ ਨੇ ਸਰਕਾਰੀ ਹਾਈ ਸਕੂਲ, ਗੁਰਦਿੱਤਪੁਰ ਨੱਤਿਆਂ ਦੀ ਨੁਮਾਇੰਦਗੀ ਕਰਦੇ ਹੋਏ ਪਹਿਲਾ ਇਨਾਮ ਜਿੱਤਿਆ। ਮਨੋਰੰਜਕ ਗਣਿਤ ਮਾਡਲਿੰਗ ਵਿਸ਼ੇ ਵਿੱਚ ਅਮਨਜੋਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਾਜਪੁਰਾ ਟਾਊਨ ਵੱਲੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸਿਹਤ ਅਤੇ ਸਫਾਈ ਵਿਸ਼ੇ ਵਿੱਚ ਗੁਰਮੋਹਿਤ ਸਿੰਘ ਨੇ ਸਰਕਾਰੀ ਹਾਈ ਸਕੂਲ, ਗੁਰਦਿੱਤਪੁਰ ਨੱਤਿਆਂ ਦੀ ਨੁਮਾਇੰਦਗੀ ਕਰਦੇ ਹੋਏ ਪਹਿਲਾ ਇਨਾਮ ਹਾਸਲ ਕੀਤਾ। ਇਸੇ ਤਰ੍ਹਾਂ ਜਲ ਸੰਰੱਖਿਅਣ ਵਿਸ਼ੇ ਵਿੱਚ ਜਸ਼ਨਪ੍ਰੀਤ ਕੌਰ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰਾਜਪੁਰਾ ਟਾਊਨ ਤੋਂ ਪਹਿਲਾ ਇਨਾਮ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੂੰ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ ਵੱਲੋਂ ਵਿਗਿਆਨਕ ਸੋਚ, ਨਵੀਨਤਾ ਅਤੇ ਸਥਿਰ ਵਿਕਾਸ ਦੇ ਸਿਧਾਂਤਾਂ ਬਾਰੇ ਰਹਿਨੁਮਾਈ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ, ਦਿਸ਼ਾ-ਨਿਰਦੇਸ਼ ਅਤੇ ਹੌਸਲਾ ਅਫ਼ਜ਼ਾਈ ਵਿਦਿਆਰਥੀਆਂ ਦੀ ਇਸ ਸਫਲਤਾ ਵਿੱਚ ਅਹਿਮ ਰਹੀ। ਮੇਜਬਾਨ ਸਕੂਲ ਦੇ ਇੰਚਾਰਜ ਅਸ਼ਮੀ ਨਰੂਲਾ ਲੈਕਚਰਾਰ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ। ਉਹਨਾਂ ਨੇ ਇਸ ਉਪਲਬਧੀ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਵਿੱਚ ਸਿਰਜਣਾਤਮਕ ਅਤੇ ਤੱਥਾਂ ਤੇ ਅਧਾਰਿਤ ਸੋਚ ਵਿਕਸਿਤ ਕਰਦੀਆਂ ਹਨ ਅਤੇ ਦੂਜੇ ਸਾਥੀ ਵਿਦਿਆਰਥੀਆਂ ਪਾਸੋਂ ਸਿੱਖਣ ਦਾ ਮੌਕਾ ਮਿਲਦਾ ਹੈ। ਇਸ ਮੌਕੇ ਲੈਕਚਰਾਰ ਵਰਿੰਦਰਜੀਤ ਕੌਰ, ਸਾਇੰਸ ਮਾਸਟਰ ਵਰਿੰਦਰ ਕੁਮਾਰ, ਸਾਇੰਸ ਮਿਸਟ੍ਰੈਸ ਜਸਵਿੰਦਰ ਕੌਰ, ਸਾਇੰਸ ਮਿਸਟ੍ਰੈਸ ਨਵਨੀਤ ਕੌਰ ਨੇ ਜੱਜਮੈਂਟ ਦੀ ਡਿਯੂਟੀ ਨਿਭਾਈ। ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਦੇ ਆਯੋਜਨ ਵਿੱਚ ਜਤਿੰਦਰ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ, ਰਾਜਿੰਦਰ ਸਿੰਘ ਚਾਨੀ, ਸਿੰਦਰਪਾਲ ਬਲਾਕ ਰਿਸੋਰਸ ਕੋਆਰਡੀਨੇਟਰ ਅਤੇ ਹੋਰ ਅਧਿਆਪਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।