ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਡਾਰੀਆਂ ਅਤੇ ਖੇਡ ਸੰਸਥਾਵਾਂ ਲਈ ਨਹੀਂ ਆਉਣ ਦੇਵੇਗੀ ਪੈਸੇ ਦੀ ਕਮੀ : ਕੁਲਵੰਤ ਸਿੰਘ

ਖੇਡਾਂ ਪੰਜਾਬ

ਵਿਧਾਇਕ ਕੁਲਵੰਤ ਸਿੰਘ ਵੱਲੋਂ ਐਥਲੀਟ -ਮਨਜੀਤ ਕੌਰ ਵੈਦਵਾਨ ਨੂੰ ਕੀਤਾ ਸਨਮਾਨਿਤ

ਮੋਹਾਲੀ 18 ਨਵੰਬਰ ,ਬੋਲੇ ਪੰਜਾਬ ਬਿਊਰੋ;

ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਮੋਹਾਲੀ ਸ਼ਹਿਰ ਦੀ ਅਥਲੀਟ ਮਨਜੀਤ ਕੌਰ ਵੈਦਵਾਨ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ, ਇਹ ਸਨਮਾਨ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਸੈਕਟਰ -79 ਵਿਖੇ ਸਥਿਤ ਦਫਤਰ ਵਿਖੇ ਕੀਤਾ ਗਿਆ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਾਡੇ ਲਈ ਇਹ ਫਖਰ ਦੀ ਗੱਲ ਹੈ ਕਿ ਅਥਲੀਟ -ਮਨਜੀਤ ਕੌਰ ਵੈਦਵਾਨ ਦੇ ਵੱਲੋਂ ਏਸ਼ੀਅਨ ਚੈਂਪੀਅਨਸ਼ਿਪ ਦੇ ਦੌਰਾਨ 2- ਮੈਡਲ ਪ੍ਰਾਪਤ ਕੀਤੇ ਹਨ , ਮਨਜੀਤ ਕੌਰ ਵੱਲੋਂ ਕੀਤੀ ਗਈ ਇਸ ਪ੍ਰਾਪਤੀ ਦੇ ਨਾਲ ਮੋਹਾਲੀ ਸ਼ਹਿਰ ਦੀਆਂ ਹੋਰਨਾਂ ਖਿਡਾਰਨਾਂ ਪ੍ਰੇਰਨਾ ਮਿਲੇਗੀ ਅਤੇ ਉਹ ਆਪਣਾ ਜਿਆਦਾ ਸਮਾਂ ਖੇਡ ਮੈਦਾਨ ਵਿੱਚ ਬਿਤਾਉਣਗੀਆਂ, ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਖਿਡਾਰੀਆਂ ਦੇ ਲਈ,ਖੇਡ ਸੰਸਥਾਵਾਂ ਦੇ ਲਈ ਅਤੇ ਖੇਡ ਲਈ ਲੋੜੀਂਦੇ ਸਮਾਨ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਅਤੇ ਸਮੇਂ- ਸਮੇਂ ਤੇ ਖੇਡ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ, ਉਹਨਾਂ ਕਿਹਾ ਕਿ ਖੇਡਾਂ ਦੇ ਲਈ ਸਮੁੱਚੇ ਪੰਜਾਬ ਵਿੱਚ ਪੂਰੀ ਤਰਹਾਂ ਸਾਜਗਾਰ ਮਾਹੌਲ ਤਿਆਰ ਕਰ ਦਿੱਤਾ ਗਿਆ ਹੈ, ਇੱਥੇ ਇਹ ਗੱਲ ਜ਼ਿਕਰ ਯੋਗ ਹੈ ਕਿ ਬੀਤੀ 5 ਨਵੰਬਰ ਤੋਂ 23ਵੀ ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ ਚੱਲ ਰਹੀ ਹੈ, ਜਿਸ ਵਿੱਚ ਏਸ਼ੀਅਨ ਮੁਲਕਾਂ ਦੇ ਹਜ਼ਾਰਾਂ ਖਿਡਾਰੀ ਹਿੱਸਾ ਲਾ ਰਹੇ ਹਨ। ਇਸ ਚੈਂਪੀਅਨਸ਼ਿਪ ਵਿੱਚ ਮੋਹਾਲੀ ਸ਼ਹਿਰ ਦੀ ਅਥਲੀਟ ਮਨਜੀਤ ਕੌਰ ਵੈਦਵਾਨ ਨੇ ਸ਼ੋਰਟ ਪੁਟ ਅਤੇ ਡਿਸਕਸ ਥਰੋ ਵਿੱਚ ਕਾਂਸ਼ੀ ਦੇ ਮੈਡਲ ਭਾਰਤ ਲਈ ਜਿੱਤ ਕੇ ਪੰਜਾਬੀ ਸੂਬੇ ਦਾ ਮਾਣ ਵਧਾਇਆ, ਮਨਜੀਤ ਕੌਰ ਵੈਦਵਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਸਥਾਪਿਤ ਕੀਤੀਆਂ ਗਈਆਂ ਖੇਡ ਨਰਸਰੀ ਵਿੱਚ ਮੋਹਾਲੀ ਜ਼ਿਲ੍ਹੇ ਦੇ ਬਤੌਰ ਅਥਲੈਟਿਕਸ ਸੁਪਰਵਾਈਜ਼ਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਹਨਾਂ ਦੀ ਇਸ ਪ੍ਰਾਪਤੀ ਨਾਲ ਪੰਜਾਬ ਦੇ ਖੇਡ ਭਵਿੱਖ ਅਤੇ ਖੇਡ ਸੱਭਿਆਚਾਰ ਨੂੰ ਬਹੁਤ ਹੁੰਗਾਰਾ ਮਿਲਿਆ ਹੈ, ਇਸ ਮੌਕੇ ਤੇ ਕੌਂਸਲਰ – ਰਮਨਪ੍ਰੀਤ ਕੌਰ ਕੰਬੜਾ, ਸਾਬਕਾ ਕੌਂਸਲਰ- ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਬੜਾ, ਅਕਵਿੰਦਰ ਸਿੰਘ ਗੋਸਲ, ਵੀ ਹਾਜਰ ਸਨ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।