World Class University ਸਥਾਪਤ ਕੀਤੀ ਜਾਵੇਗੀ- ਭਗਵੰਤ ਮਾਨ
ਸ਼੍ਰੀ ਅਨੰਦਪੁਰ ਸਾਹਿਬ, 25 ਨਵੰਬਰ ,ਬੋਲੇ ਪੰਜਾਬ ਬਿਊਰੋ;
ਖ਼ਾਲਸੇ ਦੀ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਅਤੇ ਇਤਿਹਾਸਿਕ ਐਲਾਨ ਕੀਤਾ।
ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਵੱਡਾ ਅਤੇ ਇਤਿਹਾਸਿਕ ਐਲਾਨ ਇਹ ਕੀਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ (World Class University) ਸਥਾਪਤ ਕੀਤੀ ਜਾਵੇਗੀ।
ਇਹ ਐਲਾਨ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਇੱਕ ਨਿਮਾਣਾ ਉਪਰਾਲਾ ਹੈ।
ਇਹ ਯੂਨੀਵਰਸਿਟੀ ਨਾ ਸਿਰਫ਼ ਉੱਚ ਸਿੱਖਿਆ ਪ੍ਰਦਾਨ ਕਰੇਗੀ, ਸਗੋਂ ਸਿੱਖ ਇਤਿਹਾਸ, ਮਨੁੱਖੀ ਅਧਿਕਾਰਾਂ ਅਤੇ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਅੱਗੇ ਵਧਾਉਣ ਲਈ ਵੀ ਇੱਕ ਕੇਂਦਰ ਬਣੇਗੀ।












