ਸਰਕਾਰ ਵੱਲੋਂ ਪੰਜਾਬ ਰੋਡਵੇਜ ਦੇ ਹੜਤਾਲੀ ਮੁਲਾਜ਼ਮ ਮੁਅੱਤਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਰੋਡਵੇਜ਼ ਦੀ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦੇ ਟੈਂਡਰ ਰੱਦ ਕਰਨ ਖ਼ਿਲਾਫ਼ ਚੱਲ ਰਹੀ ਹੜਤਾਲ ’ਤੇ ਸਰਕਾਰ ਨੇ ਕੜੀ ਕਾਰਵਾਈ ਕਰਦਿਆਂ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ, ਵਿਭਾਗ ਵੱਲੋਂ ਸਾਰੇ ਅਸਥਾਈ ਕਰਮਚਾਰੀਆਂ ਨੂੰ ਈਮੇਲ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਗੈਰ-ਕਾਨੂੰਨੀ ਤੌਰ ’ਤੇ ਹੜਤਾਲ ਕਰਨ ਨਾਲ ਸਰਕਾਰ ਨੂੰ ਵੱਡਾ ਵਿੱਤੀ ਨੁਕਸਾਨ ਝੱਲਣਾ ਪਿਆ ਹੈ।
ਈਮੇਲ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਰਮਚਾਰੀਆਂ ਵੱਲੋਂ ਨਿਰਧਾਰਤ ਰੂਟਾਂ ’ਤੇ ਬੱਸਾਂ ਨਾ ਚਲਾਉਣ ਕਾਰਨ ਜੁਰਮਾਨੇ ਵੀ ਲਗਾਏ ਗਏ ਹਨ। ਇਸਦੇ ਨਾਲ ਹੀ, ਹੜਤਾਲ ਵਿੱਚ ਸ਼ਾਮਲ ਸਾਰੇ ਕਰਮਚਾਰੀ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਰਹਿਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।