ਤਨਖ਼ਾਹਾਂ ਨਾ ਮਿਲਣ ਤੇ ਹੁਣ ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਹੜਤਾਲ ਦਾ ਕੀਤਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 30 ਨਵੰਬਰ ,ਬੋਲੇ ਪੰਜਾਬ ਬਿਊਰੋ;

ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਲਗਪਗ ਦੋ ਮਹੀਨੇ ਤੋਂ ਤਨਖਾਹਾਂ ਤੋ ਵੀ ਸੱਖਣੇ ਹਨ।

ਇਸ ਕਾਰਨ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਮੁਲਾਜ਼ਮਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਨੇ ਕਿਹਾ ਕਿ 1 ਦਸੰਬਰ 2025 ਤੋਂ ਸਮੂਹ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਪੈਨ ਡਾਊਨ ਹੜਤਾਲ ਕਰਦੇ ਹੋਏ ਆਪਣਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਦੱਸ ਦਈਏ ਕਿ ਸਿਹਤ ਵਿਭਾਗ ਵਿੱਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ਤੇ ਇਹ ਕੱਚੇ ਮੁਲਾਜ਼ਮ ਕੰਮ ਕਰ ਰਹੇ ਹਨ।

ਪਹਿਲਾਂ ਹੀ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਮੰਦਹਾਲੀ ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਦਿਨੇਸ਼ ਗਰਗ ਨੇ ਕੀਤਾ।

ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਰ ਵਾਰ ਸਿਹਤ ਮੰਤਰੀ ਤੇ ਸਟੇਟ ਲੈਵਲ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਉਪਰੰਤ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ।

ਜਿਸ ਦੇ ਰੋਸ ਵਜੋਂ ਯੂਨੀਅਨ ਨੂੰ ਮਜਬੂਰਨ ਕਰੜੇ ਸੰਘਰਸ਼ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ, ਜਿਸ ਦੇ ਸਿੱਟੇ ਵਜੋਂ 1 ਦਸੰਬਰ 2025 ਤੋਂ ਸਮੂਹ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਪੈਨ ਡਾਊਨ ਹੜਤਾਲ ਕਰਦੇ ਹੋਏ ਆਪਣਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਕੁਲਵਿੰਦਰ ਸਿੰਘ, ਹੇਮ ਲਤਾ, ਤ੍ਰਿਪਤਾ ਨੇ ਸਾਫ ਸ਼ਬਦਾਂ ਵਿਚ ਕਿਹਾ ਕਿ ਜੇਕਰ ਸਰਕਾਰ ਜਲਦੀ ਉਨ੍ਹਾਂ ਦੀਆਂ ਜਾਇਜ਼ ਵਿੱਤੀ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਨਹੀਂ ਕਰਦੀ ਤਾਂ ਐੱਨਐੱਚਐੱਮ ਯੂਨੀਅਨ ਵੱਲੋਂ ਸਰਕਾਰ ਦਾ ਹਰ ਮੋੜ ਤੇ ਘੇਰਾਓ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।