ਕੈਲੀਫੋਰਨੀਆ, 30 ਨਵੰਬਰ ,ਬੋਲੇ ਪੰਜਾਬ ਬਿਊਰੋ;
ਕੈਲੀਫੋਰਨੀਆ ਦੇ ਸਟਾਕਟਨ ਵਿੱਚ ਸ਼ਨੀਵਾਰ ਨੂੰ ਬੱਚੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਇੱਕ ਸ਼ੱਕੀ ਨੇ 14 ਲੋਕਾਂ ਨੂੰ ਗੋਲੀ ਮਾਰ ਦਿੱਤੀ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ। ਬਾਕੀ 10 ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਤਪਾਲ ਦਾਖਲ ਕਰਵਾਇਆ ਗਿਆ ਹੈ।
ਸਟਾਕਟਨ ਵਿੱਚ ਇੱਕ ਰੈਸਟੋਰੈਂਟ ਵਿੱਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚਲਾਈਆਂ ਗਈਆਂ। ਅਧਿਕਾਰੀਆਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਸਦੀ ਪੁਸ਼ਟੀ ਕੀਤੀ। ਸ਼ੱਕੀ ਅਜੇ ਵੀ ਫਰਾਰ ਹੈ, ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਸੰਕੇਤਾਂ ਤੋਂ ਪਤਾ ਲੱਗਦਾ ਹੈ ਕਿ ਹਮਲਾ “ਟਾਰਗੇਟ ਸੈੱਟ” ਕਰਕੇ ਕੀਤਾ ਗਿਆ ਸੀ।
ਸੈਨ ਜੋਆਕੁਇਨ ਕਾਉਂਟੀ ਸ਼ੈਰਿਫ ਦਫ਼ਤਰ ਨੇ ਗੋਲੀਬਾਰੀ ਤੋਂ ਬਾਅਦ ਇੰਸਟਾਗ੍ਰਾਮ ‘ਤੇ ਇੱਕ ਪੋਸਟ ਪੋਸਟ ਕੀਤੀ। ਪੋਸਟ ਵਿੱਚ ਕਿਹਾ ਗਿਆ ਹੈ ਕਿ ਗੋਲੀਬਾਰੀ ਸਟਾਕਟਨ ਦੇ ਲੂਸੀਲ ਐਵੇਨਿਊ ਦੇ 1900 ਬਲਾਕ ਵਿੱਚ ਹੋਈ। ਜਾਂਚ ਚੱਲ ਰਹੀ ਹੈ। ਕਈ ਪੀੜਤਾਂ ਨੂੰ ਸਥਾਨਕ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।















