ਕੈਨੇਡਾ ‘ਚ 26 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ 

ਸੰਸਾਰ ਚੰਡੀਗੜ੍ਹ ਪੰਜਾਬ

ਬ੍ਰਿਟਿਸ਼ ਕੋਲੰਬੀਆ, 3 ਦਸੰਬਰ, ਬੋਲੇ ਪੰਜਾਬ ਬਿਊਰੋ :

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਚਿਲਾਬੈਕ ਵਿੱਚ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਹਮਲਾਵਰਾਂ ਨੇ ਪੰਜਾਬੀ ਨੌਜਵਾਨ ਜਸਕਰਨ ਸਿੰਘ ਬੜਿੰਗ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਉਮਰ 26 ਸਾਲ ਦੱਸੀ ਜਾ ਰਹੀ ਹੈ।

ਇੰਟੈਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ (IHIT) ਮੁਤਾਬਕ, ਪੁਲਿਸ ਨੂੰ ਰਾਤ ਲਗਭਗ 11:40 ਵਜੇ 152 ਸਟਰੀਟ ਅਤੇ 104 ਐਵੇਨਿਊ ਨੇੜੇ ਗੋਲੀਬਾਰੀ ਦੀ ਸੂਚਨਾ ਮਿਲੀ। ਜਦੋਂ ਪੁਲਿਸ ਘਟਨਾ ਸਥਾਨ ‘ਤੇ ਪਹੁੰਚੀ ਤਾਂ ਜਸਕਰਨ ਸਿੰਘ ਗੰਭੀਰ ਜਖ਼ਮੀ ਹਾਲਤ ਵਿੱਚ ਲਹੂ-ਲੁਹਾਨ ਪਿਆ ਮਿਲਿਆ।

ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਥੋੜ੍ਹੀ ਦੇਰ ਬਾਅਦ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪ੍ਰਾਰੰਭਿਕ ਜਾਂਚ ਤੋਂ ਇਹ ਮਾਮਲਾ ਟਾਰਗੇਟਡ ਕਤਲ ਜਾਪਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।