ਗਲਤ ਪਾਸੇ ਤੋਂ ਆ ਰਹੇ ਟਰੱਕ ਨੇ ਤਿੰਨ ਵਾਹਨਾਂ ਨੂੰ ਟੱਕਰ ਮਾਰੀ, 4 ਲੋਕਾਂ ਦੀ ਮੌਤ 

ਚੰਡੀਗੜ੍ਹ ਨੈਸ਼ਨਲ

ਚੰਡੀਗੜ੍ਹ, 3 ਦਸੰਬਰ, ਬੋਲੇ ਪੰਜਾਬ ਬਿਊਰੋ :

ਅੱਜ ਸਵੇਰੇ ਰਾਸ਼ਟਰੀ ਰਾਜਮਾਰਗ-44 ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਗਲਤ ਪਾਸੇ ਤੋਂ ਤੇਜ਼ੀ ਨਾਲ ਆ ਰਿਹਾ ਇਕ ਬੇਕਾਬੂ ਟਰੱਕ ਤਿੰਨ ਵਾਹਨਾਂ ਨਾਲ ਜਾ ਟਕਰਾਇਆ, ਜਿਸ ਕਾਰਨ ਚਾਰ ਲੋਕਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ।ਇਹ ਹਾਦਸਾ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਇਲਾਕੇ ਵਿਚ ਵਾਪਰਿਆ।

ਹਾਦਸੇ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਟਰੱਕ ਪਹਿਲਾਂ ਇਕ ਬੱਸ ਨਾਲ ਟਕਰਾਇਆ ਅਤੇ ਫਿਰ ਇਕ ਕਾਰ ਤੇ ਮੋਟਰਸਾਈਕਲ ਨੂੰ ਕੁਚਲਦਾ ਹੋਇਆ ਪਲਟ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਆਸਪਾਸ ਦੇ ਲੋਕ ਵੀ ਦਹਿਲ ਉਠੇ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਰੈਸਕਿਊ ਕਾਰਵਾਈ ਸ਼ੁਰੂ ਕੀਤੀ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ਭੇਜਿਆ ਗਿਆ ਹੈ, ਜਦਕਿ ਗੰਭੀਰ ਜ਼ਖਮੀ ਲੋਕਾਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ।

ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਸੰਜੀਵ ਅਤੇ ਵਿਸ਼ਾਲ ਦੇ ਰੂਪ ਵਿੱਚ ਹੋਈ ਹੈ। ਸੰਜੀਵ ਏ.ਡੀ.ਸੀ. ਦਫ਼ਤਰ ਵਿੱਚ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਸੀ, ਜਦਕਿ ਵਿਸ਼ਾਲ ਸੀ.ਆਈ.ਡੀ. ਵਿਭਾਗ ਵਿੱਚ ਕੰਮ ਕਰਦਾ ਸੀ।

ਪੁਲਿਸ ਵੱਲੋਂ ਕੇਸ ਦਰਜ ਕਰਕੇ ਹਾਦਸੇ ਦੇ ਕਾਰਣਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।