ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਰਕਲ ਪਟਿਆਲਾ ਦਾ ਘਰਾਓ 5ਦਸੰਬਰ ਨੂੰ ਹੋਵੇਗਾ ਨਾਭਾ

ਪੰਜਾਬ

ਪਟਿਆਲਾ ,4, ਦਸੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);

ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ/ ਨਿੱਜੀਕਰਨ ਦੀ ਨੀਤੀਆਂ ਵਿਰੁੱਧ ,ਵਿਭਾਗ ਦੇ ਫੀਲਡ ਅਤੇ ਦਫਤਰਾਂ ਵਿੱਚ ਕੰਮ ਕਰਦੇ ਇਨਲਿਸਟਮੈਂਟ, ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਨ ਲਈ ਤਿਆਰ ਕੀਤੀ ਪ੍ਰਪੋਜਲ ਨੂੰ ਸੋਧ ਕੇ ਲਾਗੂ ਕਰਨ, ਕੁਟੇਸ਼ਨ ਨੀਤੀ ਰੱਦ ਕਰਨ, ਉਜਰਤਾਂ ਵਿੱਚ ਵਾਧਾ ਕਰਨ, ਜਲ ਸਪਲਾਈ ਸਕੀਮਾਂ ਦੀ ਖਸਤਾ ਹੋ ਰਹੀ ਹਾਲਤ ਸੁਧਾਰਨ ਲਈ ਲੜੀਂਦੇ ਫੰਡ ਜਾਰੀ ਕਰਨ ਆਦਿ ਮੰਗਾਂ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ ਯੂਨੀਅਨ ਰਜਿ ਨੰਬਰ 26 ਜ਼ਿਲ੍ਹਾ ਪਟਿਆਲਾ ਵੱਲੋਂ ਵਿਭਾਗ ਦੇ ਨਿਗਰਾਨ ਇੰਜੀਨੀਅਰ ਸਰਕਲ ਪਟਿਆਲਾ ਦੇ ਦਫਤਰ ਦਾ ਘਰਾਓ ਕੀਤਾ ਜਾਵੇਗਾ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਆਗੂ ਦਵਿੰਦਰ ਸਿੰਘ ਨਾਭਾ , ਬਲਵੀਰ ਸਿੰਘ ਹਿਰਦਾਪੁਰ ਨੇ ਦੱਸਿਆ ਕਿ ਸੰਘਰਸ਼ ਦੀ ਤਿਆਰੀ ਹਿੱਤ ਬਰਾਂਚ ਭੁਨਰਹੇੜੀ ਦੀ ਜਨਰਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਥੇਬੰਦੀ ਵਿੱਚ ਸ਼ਾਮਿਲ ਹੋਏ ਕਾਮਿਆਂ ਦਾ ਸਨਮਾਨ ਕੀਤਾ ਗਿਆ ।ਇਸ ਦੌਰਾਨ ਹਰਮੇਸ਼ ਸਿੰਘ ਬਿਜੰਲ ਨੂੰ ਬਰਾਂਚ ਭੁਨਰਹੇੜੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਗੁਰਚਰਨ ਸਿੰਘ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਹਰਦੀਪ ਸਿੰਘ ਮੱਲੇਵਾਲ ਅਮਰੀਕ ਸਿੰਘ ਕਲਿਆਣ, ਜੋਗਿੰਦਰ ਸਿੰਘ ਜਾਹਲਾਂ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ, ਬਰਿੰਦਰ ਸਿੰਘ, ਗੁਰਤੇਜ ਸਿੰਘ, ਗੁਰਦੀਪ ਸਿੰਘ ਸੋਹਨ ,ਹਰਜਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।