ਨਸ਼ੇ ਲਈ ਪੈਸੇ ਨਾ ਮਿਲਣ ’ਤੇ ਪੁੱਤ ਵੱਲੋਂ ਮਾਂ ਦੀ ਬੇਰਹਿਮੀ ਨਾਲ ਹੱਤਿਆ

ਚੰਡੀਗੜ੍ਹ ਪੰਜਾਬ

ਫਿਰੋਜ਼ਪੁਰ, 4 ਦਸੰਬਰ, ਬੋਲੇ ਪੰਜਾਬ ਬਿਊਰੋ :

ਫਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਣ ਕੇ ਉਤਾੜ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਨਸ਼ੇ ਦੀ ਲਤ ਕਾਰਨ ਇੱਕ ਪੁੱਤ ਨੇ ਨਸ਼ੇ ਲਈ ਪੈਸੇ ਨਾ ਮਿਲਣ ’ਤੇ ਆਪਣੀ ਹੀ ਮਾਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਲੰਬੇ ਸਮੇਂ ਤੋਂ ਸ਼ਰਾਬ ਅਤੇ ਨਸ਼ੇ ਦਾ ਆਦੀ ਸੀ ਅਤੇ ਰੋਜ਼ਾਨਾ ਆਪਣੀ ਮਾਂ ਤੋਂ ਨਸ਼ੇ ਲਈ ਪੈਸੇ ਮੰਗਦਾ ਸੀ। ਅੱਜ ਵੀ ਉਸ ਨੇ ਪੈਸੇ ਦੀ ਮੰਗ ਕੀਤੀ, ਪਰ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਗੱਲ ’ਤੇ ਗੁੱਸੇ ’ਚ ਆ ਕੇ ਨੌਜਵਾਨ ਨੇ ਮਾਂ ਨਾਲ ਕੁੱਟਮਾਰ ਕੀਤੀ, ਜਿਸ ਨਾਲ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਉਧਰ, ਘਟਨਾ ਦੀ ਖ਼ਬਰ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।