ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਤੇ ਪਹਿਲੀ ਵਾਰ ਹੋਈ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ

ਪੰਜਾਬ

ਐਸ ਏ ਐਸ ਨਗਰ 04 ਦਸੰਬਰ ,ਬੋਲੇ ਪੰਜਾਬ ਬਿਊਰੋ;

ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਜਿਨਾਂ ਦਾ ਜਨਮ ਦਿਹਾੜਾ ਉਹਨਾਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਮਨਾਇਆ ਗਿਆ ਉੱਥੇ ਇਸ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਪਹਿਲੀ ਵਾਰ ਸਮਾਜ ਸੇਵੀ ਅਤੇ ਖੇਡ ਪ੍ਰਮੋਟਰ ਰੂਪਾ ਸੁਹਾਣਾ ਅਤੇ ਕੌਂਸਲਰ ਹਰਜੀਤ ਸਿੰਘ ਭੋਲੂ ਵੱਲੋਂ ਹੈਲੀਕਾਪਟਰ ਰਾਹੀਂ ਅਸਥਾਨ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰੂਪਾ ਸੁਹਾਣਾ ਨੇ ਦੱਸਿਆ ਕਿ ਉਹਨਾਂ ਦੀ ਸ਼ੁਰੂ ਤੋਂ ਦਿਲੀ ਇੱਛਾ ਸੀ ਕਿ ਜਦੋਂ ਵੀ ਮੌਕਾ ਮਿਲਿਆ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਉੱਤੇ ਉਹ ਇੱਕ ਵਿਲੱਖਣ ਸੇਵਾ ਲੈਣ ਉਹਨਾਂ ਦੱਸਿਆ ਕਿ ਦੇਹਰਾਦੂਨ ਤੋਂ ਵਿਸ਼ੇਸ਼ ਤੌਰ ਤੇ ਬੁੱਕ ਕਰਕੇ ਹੈਲੀਕਾਪਟਰ ਮੰਗਵਾਇਆ ਗਿਆ ਅਤੇ ਸੱਤ ਵਾਰੀ ਵਿੱਚ ਇੱਕ ਕੁਇੰਟਲ ਗੁਲਾਬ ਦੇ ਫੁੱਲ ਅਤੇ 51 ਕਿਲੋ ਗੈਂਦੇ ਦੇ ਫੁੱਲਾਂ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਦੇ ਅਸਥਾਨ ਤੇ ਵਰਖਾ ਕੀਤੀ ਗਈ ਉਹਨਾਂ ਦੱਸਿਆ ਕਿ ਗੁਰੂ ਮਹਾਰਾਜ ਦੀ ਕਿਰਪਾ ਨਾਲ ਅੱਗੇ ਤੋਂ ਵੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।