ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਦੇਹਾਂਤ

ਚੰਡੀਗੜ੍ਹ ਪੰਜਾਬ

ਰੂਪਨਗਰ, 6 ਦਸੰਬਰ, ਬੋਲੇ ਪੰਜਾਬ ਬਿਊਰੋ :

ਸ੍ਰੀ ਅਨੰਦਪੁਰ ਸਾਹਿਬ ਤੋਂ 1997 ਵਿੱਚ ਵਿਧਾਇਕ ਅਤੇ ਉਸ ਸਮੇਂ ਦੀ ਅਕਾਲੀ ਦਲ–ਭਾਜਪਾ ਸਰਕਾਰ ਵਿੱਚ ਸਿੱਖਿਆ ਰਾਜ ਮੰਤਰੀ ਰਹੇ ਮਾਸਟਰ ਤਾਰਾ ਸਿੰਘ ਲਾਡਲ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਲਾਡਲ ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਦੇ ਤੌਰ ’ਤੇ ਵੀ ਸੇਵਾ ਨਿਭਾ ਚੁੱਕੇ ਸਨ।

ਪਰਿਵਾਰਕ ਸਰੋਤਾਂ ਮੁਤਾਬਿਕ, ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਲਾਡਲ (ਜ਼ਿਲ੍ਹਾ ਰੂਪਨਗਰ) ਵਿੱਚ ਕੀਤਾ ਜਾਵੇਗਾ।

ਪੰਥਕ ਅਤੇ ਰਾਜਨੀਤਿਕ ਨੇਤਾਵਾਂ ਵੱਲੋਂ ਮਾਸਟਰ ਤਾਰਾ ਸਿੰਘ ਲਾਡਲ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚਣ ਦੀ ਸੰਭਾਵਨਾ ਹੈ। ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਾਥੀਆਂ ਵਿੱਚੋਂ ਇੱਕ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।