ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਮੋਹਾਲੀ ਡਿਸਟਰਿਕਟ ਕੈਮਿਸਟ ਐਸੋਸੀਏਸ਼ਨ ਵੱਲੋਂ ਰੱਖੇ ਗਏ ਸਮਾਗਮ ਵਿੱਚ ਸ਼ਮੂਲੀਅਤ

ਪੰਜਾਬ

ਕੈਮਿਸਟ ਐਸੋਸੀਏਸ਼ਨ ਵੱਲੋਂ ਰੱਖੀਆਂ ਗਈਆਂ ਮੰਗਾਂ ਦਾ ਵੀ ਕੀਤਾ ਜਾਵੇਗਾ ਜਲਦੀ ਹੀ ਹੱਲ : ਕੁਲਵੰਤ ਸਿੰਘ

ਮੋਹਾਲੀ, 8 ਦਸੰਬਰ,ਬੋਲੇ ਪੰਜਾਬ ਬਿਊਰੋ;

ਮੋਹਾਲੀ ਡਿਸਟਰਿਕਟ ਕੈਮਿਸਟ ਐਸੋਸੀਏਸ਼ਨ ਦੀ ਸਾਲਾਨਾ ਜਨਰਲ ਮੀਟਿੰਗ ਦੇ ਵਿੱਚ ਬਤੌਰ ਮੁੱਖ ਮਹਿਮਾਨ ਵਿਧਾਇਕ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਰੋਜ਼ਾਨਾ ਹੀ ਵੱਖ-ਵੱਖ ਸੰਸਥਾਵਾਂ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਰੱਖੇ ਗਏ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੇ ਹਨ ਅਤੇ ਹਰ ਕੋਈ ਆਪਣੇ ਪੱਧਰ ਤੇ ਉਹਨਾਂ ਨੂੰ ਆਪਣੀ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਦੇ ਹਨ ,ਜਿਨਾਂ ਨੂੰ ਹੱਲ ਕਰਨ ਦੇ ਲਈ ਸੰਬੰਧਿਤ ਵਿਸ਼ਾ ਮਾਹਿਰਾਂ ਦੇ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਜੋ ਸਮਾਂ ਰਹਿੰਦਿਆਂ ਉਹਨਾਂ ਦਾ ਹੱਲ ਹੋ ਸਕੇ, ਇਸ ਗੱਲ ਨੂੰ ਹਮੇਸ਼ਾ ਯਕੀਨੀ ਬਣਾਇਆ ਜਾਂਦਾ‌ ਹੈ। ਇਸ ਮੌਕੇ ਤੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਮੋਹਾਲੀ ਡਿਸਟਰਿਕਟ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਰੋਜ਼ਮਰਾ ਦੀਆਂ ਮੁਸ਼ਕਿਲਾਂ ਸੁਣ ਕੇ ਵਿਚਾਰ ਵਟਾਂਦਰਾ ਹੋਇਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਹਰ ਵਰਗ ਅਤੇ ਹਰ ਖਿੱਤੇ ਦੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਉਹਨਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਮਰੀਜ਼ਾਂ ਦੀ

ਸਿਹਤ ਜਾਂਚ ਦੇ ਲਈ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਜਿਸ ਤੋਂ ਰੋਜ਼ਾਨਾ ਹੀ ਰੋਜ਼ਾਨਾ ਹਜ਼ਾਰਾਂ ਮਰੀਜ਼ ਆਪਣੀ ਸਿਹਤ ਸਬੰਧੀ ਜਾਂਚ ਕਰਵਾਉਂਦੇ ਹਨ ਅਤੇ ਇਹਨਾਂ ਮੁਹੱਲਾ ਦੇ ਵਿੱਚ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ , ਇਸ ਮੌਕੇ ਤੇ ਐਸੋਸੀਏਸ਼ਨ ਦੇ ਪ੍ਰਧਾਨ ਅਮਰਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਐਸੋਸੀਏਸ਼ਨ ਦੀ ਤਰਫੋਂ ਵਿਧਾਇਕ ਕੁਲਵੰਤ ਸਿੰਘ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ, ਜਿਸ ਵਿੱਚ ਉਹਨਾਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਗੱਲ ਕੀਤੀ ਹੈ , ਅਮਰਦੀਪ ਸਿੰਘ ਹੋਰਾਂ ਦੱਸਿਆ ਕਿ ਜਿਹੜੀਆਂ ਦਵਾਈਆਂ ਦੀ ਵਿਕਰੀ ਮੈਡੀਕਲ ਸਟੋਰਾਂ ਤੇ ਨਹੀਂ ਹੁੰਦੀ, ਉਹਨਾਂ ਨੂੰ ਆਨਲਾਈਨ ਧੜੱਲੇ ਨਾਲ ਵੇਚਿਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ, ਇਸ ਆਨਲਾਈਨ ਸੇਲ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ, ਕੈਮਿਸਟ ਐਸੋਸੀਏਸ਼ਨ ਦੀ ਤਰਫੋਂ ਇਹ ਸਾਲਾਨਾ ਜਨਰਲ ਮੀਟਿੰਗ ਹੋਟਲ ਜ਼ੀਨਤ ਵਿਖੇ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ, ਇਸ ਮੌਕੇ ਤੇ ਪ੍ਰਧਾਨ ਅਮਰਦੀਪ ਸਿੰਘ, ਡਾਕਟਰ ਪੀ.ਜੇ ਸਿੰਘ, ਡਾਕਟਰ ਅਮਿਤ ਗੁਪਤਾ ,ਐਮ. ਡੀ ਨੀਲਮ, ਸੁਦਰਸ਼ਨ ਚੌਧਰੀ ,ਬਿਕਰਮਜੀਤ ਸਿੰਘ ਠਾਕੁਰ, ਜੇ.ਪੀ ਸਿੰਘ , ਮਨਦੀਪ ਸਿੰਘ , ਸੋਨੀ ਸ਼ਰਮਾ, ਹਰੀਸ਼ ਰਾਜਨ ,ਨਵੀਨ ਖੁਖਰੇਜਾ, ਸੁਨੀਲ ਅਗਰਵਾਲ ਚਾਵਲਾ ਨਰਸਿੰਗ ਹੋਮ, ਜੀ.ਐਸ ਚਾਵਲਾ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।