Breaking : ਡਾ. ਨਵਜੋਤ ਕੌਰ ਕਾਂਗਰਸ ‘ਚੋਂ ਮੁਅੱਤਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 8 ਦਸੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇਣ ਦੇ ਨਵਜੋਤ ਕੌਰ ਦੇ ਬਿਆਨ ਨੇ ਪਹਿਲਾਂ ਹੀ ਪਾਰਟੀ ਵਿੱਚ ਹਲਚਲ ਮਚਾ ਦਿੱਤੀ ਸੀ। ਇਸ ਤੋਂ ਬਾਅਦ ਨਵਜੋਤ ਕੌਰ ਨੇ ਅੱਜ ਸੋਮਵਾਰ ਨੂੰ ਇੱਕ ਮੀਡੀਆ ਚੈਨਲ ‘ਤੇ ਫਿਰ ਕਿਹਾ ਕਿ ਪੰਜਾਬ ਕਾਂਗਰਸ ਦੇ ਮੁਖੀ ਰਾਜਾ ਵੜਿੰਗ ਨੇ ਕੌਂਸਲਰ ਦੀ ਟਿਕਟ 5 ਕਰੋੜ ਰੁਪਏ ਵਿੱਚ ਵੇਚੀ।

ਉਨ੍ਹਾਂ ਦੋਸ਼ ਲਾਇਆ ਸੀ ਕਿ ਅਮਰਿੰਦਰ ਰਾਜਾ ਵੜਿੰਗ, ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਅਤੇ ਇਸ ਕਾਰਨ ਉਹ ਕਾਂਗਰਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦੇਰ ਸ਼ਾਮ ਕਾਂਗਰਸ ਦੇ ਪੰਜਾਬ ਪ੍ਰਧਾਨ ਵੱਲੋਂ ਨਵਜੋਤ ਕੌਰ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।