ਗਾਂਧੀਨਗਰ, 17 ਦਸੰਬਰ, ਬੋਲੇ ਪੰਜਾਬ ਬਿਊਰੋ :
ਗੁਜਰਾਤ ‘ਚ ਅਹਿਮਦਾਬਾਦ ਅਤੇ ਗਾਂਧੀਨਗਰ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਕੂਲਾਂ ਨੂੰ ਅੱਜ ਬੁੱਧਵਾਰ ਸਵੇਰੇ ਧਮਕੀ ਭਰੇ ਈਮੇਲ ਮਿਲੇ ਹਨ। ਸਾਵਧਾਨੀ ਦੇ ਤੌਰ ‘ਤੇ, ਬਹੁਤ ਸਾਰੇ ਸਕੂਲਾਂ ‘ਚ ਪੂਰੇ ਦਿਨ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਹਾਲਾਂਕਿ, ਬੰਬ ਸਕੁਐਡ ਦੀ ਜਾਂਚ ਵਿੱਚ ਸਕੂਲਾਂ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਈਮੇਲਾਂ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਵੀ ਦਿੱਤੀ ਗਈ ਹੈ।













