ਅਗਾਊਂ ਜ਼ਮਾਨਤ ਲਈ AAP MLA ਹਰਮੀਤ ਸਿੰਘ ਪਠਾਨਮਾਜਰਾ ਪਹੁੰਚੇ ਹਾਈਕੋਰਟ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 18 ਦਸੰਬਰ, ਬੋਲੇ ਪੰਜਾਬ ਬਿਊਰੋ :

ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜਿਨ੍ਹਾਂ ਦਾ ਨਾਂ ਬਲਾਤਕਾਰ ਮਾਮਲੇ ਵਿੱਚ ਨਾਮਜ਼ਦ ਹੈ, ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਤੇ ਸੁਣਵਾਈ ਲਈ ਅਜੇ ਤੱਕ ਬੈਂਚ ਦਾ ਗਠਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੇ ਵਕੀਲਾਂ, ਐਡਵੋਕੇਟ ਵਿਕਰਮ ਭੁੱਲਰ ਅਤੇ ਸਰਬਜੀਤ ਸੱਗੂ ਦੇ ਅਨੁਸਾਰ, ਅਦਾਲਤ ‘ਚ ਹੜਤਾਲ ਕਾਰਨ ਬੈਂਚ ਦਾ ਫੈਸਲਾ ਨਹੀਂ ਹੋ ਸਕਿਆ।

ਪਠਾਨਮਾਜਰਾ ਨੇ ਪਹਿਲਾਂ ਪਟਿਆਲਾ ਸੈਸ਼ਨ ਕੋਰਟ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਕਤੂਬਰ ਵਿੱਚ ਰੱਦ ਕਰ ਦਿੱਤਾ ਗਿਆ ਸੀ। ਲਗਭਗ ਦੋ ਮਹੀਨੇ ਬਾਅਦ, ਹੁਣ ਹਾਈ ਕੋਰਟ ਤੱਕ ਪਹੁੰਚ ਕੀਤੀ ਗਈ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਸ਼ਿਕਾਇਤਕਰਤਾ ਔਰਤ ਪਹਿਲਾਂ ਵਿਧਾਇਕ ਦੀ ਪਤਨੀ ਹੋਣ ਦਾ ਦਾਅਵਾ ਕਰ ਚੁੱਕੀ ਹੈ ਅਤੇ ਹੁਣ ਬਲਾਤਕਾਰ ਦਾ ਕੇਸ ਦਾਇਰ ਕੀਤਾ ਹੈ, ਜਿਸਨੂੰ ਰਾਜਨੀਤਿਕ ਸਾਜ਼ਿਸ਼ ਦੱਸਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।