ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ :
ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਵਿੱਚ ਧੁੰਦ ਦਾ ਸਭ ਤੋਂ ਵੱਧ ਪ੍ਰਭਾਵ ਹੈ। ਅੰਮ੍ਰਿਤਸਰ ਵਿੱਚ ਦ੍ਰਿਸ਼ਟੀ ਘੱਟ ਕੇ ਜ਼ੀਰੋ ਹੋ ਗਈ।
ਧੁੰਦ ਕਾਰਨ ਚੰਡੀਗੜ੍ਹ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਪੰਜ ਉਡਾਣਾਂ ਦੇਰੀ ਨਾਲ ਚੱਲੀਆਂ ਹਨ। ਇਨ੍ਹਾਂ ਵਿੱਚ ਮੁੰਬਈ, ਦਿੱਲੀ, ਕੋਲਕਾਤਾ ਅਤੇ ਬੰਗਲੁਰੂ ਜਾਣ ਵਾਲੀਆਂ ਉਡਾਣਾਂ ਸ਼ਾਮਲ ਹਨ।
ਇਸੇ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਨੇ ਚੰਡੀਗੜ੍ਹ ਵਿੱਚ ਵਧ ਰਹੇ ਪ੍ਰਦੂਸ਼ਣ ਦਾ ਖੁਦ ਨੋਟਿਸ ਲਿਆ ਹੈ। ਕਮਿਸ਼ਨ ਨੇ ਪ੍ਰਸ਼ਾਸਨ ਤੋਂ ਵਧਦੇ AQI ਬਾਰੇ ਰਿਪੋਰਟ ਮੰਗੀ ਹੈ। ਮੌਸਮ ਵਿਭਾਗ ਨੇ ਭਲਕੇ ਲਈ ਵੀ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।












