‘ਏਕ ਭਾਰਤ ਸ੍ਰੇਸ਼ਠ ਭਾਰਤ’ ਅਧੀਨ ਰਾਜ ਪੱਧਰੀ ਲੋਕ ਨਾਚ ਅਤੇ ਪੇਂਟਿੰਗ ਮੁਕਾਬਲਿਆਂ ਦਾ ਸਫਲ ਆਯੋਜਨ

ਪੰਜਾਬ

ਐੱਸ.ਸੀ.ਈ.ਆਰ.ਟੀ. ਪੰਜਾਬ ਦੇ ਡਾਇਰੈਕਟਰ ਡਾ. ਕਿਰਨ ਸ਼ਰਮਾ ਪੀ.ਸੀ.ਐੱਸ. ਨੇ ਪਵਿੱਤਰ ਜੋਤੀ ਜਗਾ ਕੇ ਰਾਜ ਪੱਧਰੀ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੇ ਪੇਂਟਿੰਗ ਅਤੇ ਡਾਂਸ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਅਤੇ ਜੇਤੂਆਂ ਨੂੰ ਇਨਾਮ ਵੰਡੇ

ਐੱਸ. ਏ. ਐੱਸ. ਨਗਰ 19 ਦਸੰਬਰ ,ਬੋਲੇ ਪੰਜਾਬ ਬਿਊਰੋ:

ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਫ਼ਤਰ ਵਿਖੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਪ੍ਰੋਗਰਾਮ ਅਧੀਨ ਰਾਜ ਪੱਧਰੀ ਸਮਾਗਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਡਾਇਰੈਕਟਰ ਡਾ. ਕਿਰਨ ਸ਼ਰਮਾ ਪੀ.ਸੀ.ਐੱਸ. ਨੇ ਪਵਿੱਤਰ ਜੋਤੀ ਜਗਾ ਕੇ ਰਾਜ ਪੱਧਰੀ ਏਕ ਭਾਰਤ ਸ਼੍ਰੇਸ਼ਠ ਭਾਰਤ ਦੇ ਪੇਂਟਿੰਗ ਅਤੇ ਡਾਂਸ ਮੁਕਾਬਲੇ ਦੀ ਸ਼ੁਰੂਆਤ ਕੀਤੀ। ਮਹਿਮਾਨਾਂ ਦਾ ਰਸਮੀ ਸਵਾਗਤ ਸਹਾਇਕ ਡਾਇਰੈਕਟਰ ਰਾਜੀਵ ਕੁਮਾਰ ਨੇ ਕੀਤਾ।
ਡਾ. ਕਿਰਨ ਸ਼ਰਮਾ ਪੀ.ਸੀ.ਐੱਸ. ਡਾਇਰੈਕਟਰ, ਐੱਸ.ਸੀ.ਈ.ਆਰ.ਟੀ. ਪੰਜਾਬ ਨੇ ਵਿਦਿਆਰਥੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਚੰਗੀ ਤਿਆਰੀ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਮਿਹਨਤ ਦੀ ਨਿਸ਼ਾਨੀ ਹੁੰਦੀ ਹੈ। ਮੁਕਾਬਲੇ ਆਪਣੇ ਆਪ ਨੂੰ ਪਰਖਣ ਅਤੇ ਸਿੱਖਣ ਦਾ ਮੌਕਾ ਦਿੰਦੇ ਹਨ, ਇਸ ਲਈ ਸਿਹਤਮੰਦ ਮੁਕਾਬਲਾ ਭਾਵਨਾ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਚੀ ਲੀਡਰਸ਼ਿਪ ਨੈਤਿਕ ਮੁੱਲਾਂ, ਮਿਹਨਤ ਅਤੇ ਟੀਮ-ਭਾਵਨਾ ਨਾਲ ਹੀ ਵਿਕਸਿਤ ਹੁੰਦੀ ਹੈ।
ਮੁੱਖ ਮਹਿਮਾਨ ਕਿਰਨ ਸ਼ਰਮਾ ਪੀ.ਸੀ.ਐੱਸ. ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ‘ਏਕ ਭਾਰਤ ਸ੍ਰੇਸ਼ਠ ਭਾਰਤ’ ਵਰਗੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਰਾਸ਼ਟਰੀ ਏਕਤਾ, ਸੱਭਿਆਚਾਰਕ ਸਾਂਝ ਅਤੇ ਭਾਈਚਾਰਕ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
ਸਮਾਗਮ ਦਾ ਉਦੇਸ਼ ਵੱਖ-ਵੱਖ ਰਾਜਾਂ ਦੀ ਸੰਸਕ੍ਰਿਤੀ, ਭਾਸ਼ਾ, ਕਲਾ ਅਤੇ ਰਵਾਇਤਾਂ ਬਾਰੇ ਵਿਦਿਆਰਥੀਆਂ ਵਿੱਚ ਸਮਝ ਅਤੇ ਸਾਂਝ ਨੂੰ ਮਜ਼ਬੂਤ ਕਰਨਾ ਸੀ। ਇਸ ਮੌਕੇ ਪੰਜਾਬ ਰਾਜ ਦੇ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਦੀ ਸੰਸਕ੍ਰਿਤੀ ਨਾਲ ਸਬੰਧਿਤ ਗਤੀਵਿਧੀਆਂ ਜਿਹਨਾਂ ਵਿੱਚ ਆਂਧਰਾ ਪ੍ਰਦੇਸ਼ ਦੇ ਲੋਕ ਨਾਚਾਂ ਅਤੇ ਚਿੱਤਰਕਲਾ ਦੀਆਂ ਵੰਨਗੀਆਂ ਨੂੰ ਵਿਸ਼ੇਸ਼ ਤੌਰ ‘ਤੇ ਪ੍ਰਦਰਸ਼ਿਤ ਕੀਤਾ ਗਿਆ।
ਰਾਜ ਪੱਧਰੀ ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਦੋ ਸ਼੍ਰੇਣੀਆਂ ਅਧੀਨ ਭਾਗ ਲਿਆ। ਪਹਿਲੀ ਸ਼੍ਰੇਣੀ ਛੇਵੀਂ ਤੋਂ ਅੱਠਵੀਂ ਜਮਾਤ ਅਤੇ ਦੂਜੀ ਸ਼੍ਰੇਣੀ ਨੌਵੀਂ ਤੋਂ ਬਾਰ੍ਹਵੀਂ ਜਮਾਤ ਲਈ ਰੱਖੀ ਗਈ। ਰਾਜ ਦੇ ਦੋ ਵੱਖ-ਵੱਖ ਤਿੰਨ ਜ਼ੋਨਾਂ ਤੋਂ ਚੁਣੀਆਂ ਗਈਆਂ ਟੀਮਾਂ ਨੇ ਭਾਗ ਲਿਆ। ਹਰ ਜ਼ੋਨ ਤੋਂ ਦੋ ਟੀਮਾਂ ਦੀ ਚੋਣ ਬਲਾਕ ਅਤੇ ਜ਼ਿਲ੍ਹਾ ਪੱਧਰ ਤੋਂ ਹੋ ਕੇ ਤਿੰਨ ਜੋਨਾਂ ਵਿੱਚ ਕਰਵਾਏ ਗਏ ਮੁਕਾਬਲਿਆਂ ਰਾਹੀਂ ਕੀਤੀ ਗਈ।
ਇਸ ਰਾਜ ਪੱਧਰੀ ਸਮਾਗਮ ਦੌਰਾਨ ਲੋਕ ਨਾਚ (ਡਾਂਸ) ਅਤੇ ਪੇਂਟਿੰਗ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸਮਾਗਮ ਦੇ ਅੰਤ ‘ਚ ਜੇਤੂ ਟੀਮਾਂ ਦੇ ਵਿਦਿਆਰਥੀਆਂ ਨੂੰ ਮੋਮੈਂਟੋ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਹਨਾਂ ਰਾਜ ਪੱਧਰੀ ਮੁਕਾਬਲਿਆਂ ਦੇ ਸਫਲ ਆਯੋਜਨ ਲਈ ਜਸਵਿੰਦਰ ਸਿੰਘ ਸਟੇਟ ਕੋਆਰਡੀਨੇਟਰ, ਬਲਪ੍ਰੀਤ ਕੌਰ ਏ ਐੱਮ, ਅੰਮ੍ਰਿਤਜੀਤ ਸਿੰਘ ਲੈਕਚਰਾਰ, ਡਾ. ਮੀਨਾਕਸ਼ੀ ਵਰਮਾ ਲੈਕਚਰਾਰ, ਧਰਮਿੰਦਰ ਸ਼ਾਹੀ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ ਨੇ ਵਿਸ਼ੇਸ਼ ਤੌਰ ਤੇ ਡਿਊਟੀ ਨਿਭਾਈ।
ਇਸ ਮੌਕੇ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਭਾਰੀ ਹਾਜ਼ਰੀ ਰਹੀ ਅਤੇ ਸਮਾਗਮ ਨੂੰ ਬੜੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਸਫਲ ਬਣਾਇਆ ਗਿਆ।
ਨਤੀਜੇ:
ਛੇਵੀਂ ਤੋਂ ਅੱਠਵੀਂ ਜਮਾਤ ਵਰਗ ਦੇ ਲੋਕ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਬਾ ਪਿੰਡ ਦੀ ਪੁਸ਼ਪਾ ਨੇ, ਦੂਜਾ ਸਥਾਨ ਜ਼ਿਲ੍ਹਾ ਪਟਿਆਲਾ ਦੇ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸਨੌਰ ਦੀ ਰਮਨਜੀਤ ਕੌਰ ਨੇ ਅਤੇ ਤੀਜਾ ਸਥਾਨ ਬਠਿੰਡਾ ਦੇ ਸਰਕਾਰੀ ਹਾਈ ਸਕੂਲ ਭੈਣੀ ਦੀ ਖੁਸ਼ਪ੍ਰੀਤ ਕੌਰ ਅਤੇ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਹਾਈ ਸਕੂਲ ਚੱਕਰ ਦੀ ਮਾਨਵੀ ਨੇ ਪ੍ਰਾਪਤ ਕੀਤਾ।
ਛੇਵੀਂ ਤੋਂ ਅੱਠਵੀਂ ਜਮਾਤ (ਮਿਡਲ) ਵਰਗ ਦੇ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ ਪਟਿਆਲਾ ਦੀ ਬਿੰਦੂ ਨੇ, ਦੂਜਾ ਸਥਾਨ ਐੱਸ. ਏ. ਐੱਸ ਨਗਰ ਦੇ ਸਰਕਾਰੀ ਹਾਈ ਸਕੂਲ ਰਾਮਗੜ੍ਹ ਰੁੜਕੀ ਦੀ ਪ੍ਰਿਆ ਨੇ ਅਤੇ ਤੀਜਾ ਸਥਾਨ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਬਾ ਪਿੰਡ ਦੀ ਦੁਰਗ ਨੇ ਪ੍ਰਾਪਤ ਕੀਤਾ।
ਨੌਂਵੀਂ ਤੋਂ ਬਾਰ੍ਹਵੀਂ ਜਮਾਤ (ਸੈਕੰਡਰੀ) ਵਰਗ ਦੇ ਲੋਕ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਸਰਕਾਰੀ ਹਾਈ ਸਕੂਲ ਦਾਊਂ ਦੀ ਸੰਜਨਾ ਨੇ, ਦੂਜਾ ਸਥਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ ਸੂਰਜ ਚੰਚਲਾ ਕੁਮਾਰੀ ਨੇ ਅਤੇ ਤੀਜਾ ਸਥਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਅੰਮ੍ਰਿਤਸਰ ਦੀ ਮੀਨਾਕਸ਼ੀ ਗੋਸਵਾਮੀ ਅਤੇ ਜ਼ਿਲ੍ਹਾ ਬਠਿੰਡਾ ਦੇ ਸਕੂਲ ਆਫ ਐਮੀਨੈਂਸ ਕੋਟ ਸ਼ਮੀਰ ਦੀ ਮਹਿਕਪ੍ਰੀਤ ਕੌਰ ਨੇ ਪ੍ਰਾਪਤ ਕੀਤਾ।
ਨੌਂਵੀਂ ਤੋਂ ਬਾਰ੍ਹਵੀਂ ਜਮਾਤ (ਸੈਕੰਡਰੀ) ਵਰਗ ਦੇ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਸਕੂਲ ਆਫ ਐਮੀਨੈਂਸ 3 ਬੀ 1 ਮੋਹਾਲੀ ਦੇ ਲਵ ਨੇ, ਦੂਜਾ ਸਥਾਨ ਜ਼ਿਲ੍ਹਾ ਪਟਿਆਲਾ ਦੇ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਦੇ ਇੰਦਰਜੀਤ ਸਿੰਘ ਨੇ ਅਤੇ ਤੀਜਾ ਸਥਾਨ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਪਾਰਕ ਦੀ ਖੁਸ਼ਬੂ ਨੇ ਪ੍ਰਾਪਤ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।