ਚੰਡੀਗੜ੍ਹ , 23 ਦਸੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ ਹੈ। ਇਸ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ, ਪਟਿਆਲਾ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸ਼ਹਿਰ ਦੇ ਕਈ ਸਕੂਲਾਂ ਨੂੰ ਈਮੇਲ ਰਾਹੀਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹਰ ਪੱਧਰ ‘ਤੇ ਜਾਂਚ ਜਾਰੀ ਹੈ।
ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮਾਮਲਾ ਪੁਲਿਸ ਦੇ ਧਿਆਨ ਵਿੱਚ ਹੈ ਅਤੇ ਵਿਸ਼ੇਸ਼ ਟੀਮਾਂ ਵੱਲੋਂ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਸਟਾਫ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ।
ਇਸ ਧਮਕੀ ਦੇ ਚਲਦੇ ਕੁਝ ਸਕੂਲਾਂ ਵਿੱਚ ਸਾਵਧਾਨੀ ਵਜੋਂ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਹਾਲਾਤਾਂ ‘ਤੇ ਨਜ਼ਰ ਬਣਾਈ ਹੋਈ ਹੈ।












