ਚੰਡੀਗੜ੍ਹ 24 ਦਸੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਖਿਚਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੇ ਤਹਿਤ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਦੇ ਅੰਦਰ ਨਵੀਆਂ ਨਿਯੁਕਤੀਆਂ ਕੀਤੀਆਂ ਹਨ।
https://twitter.com/AAPPunjab/status/2003521996630688234
https://www.facebook.com/share/p/1H2c183Bi3
https://www.facebook.com/share/p/1JypKY3oxJ
ਇਸ ਸਬੰਧ ਵਿੱਚ, ਪਾਰਟੀ ਨੇ ਸੂਬੇ ਭਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਸ ਤਹਿਤ, ਪਾਰਟੀ ਦੇ ਐਸਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ, 1,500 ਤੋਂ ਵੱਧ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਅਮਨ ਅਰੋੜਾ ਅਤੇ ਮਨੀਸ਼ ਸਿਸੋਦੀਆ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹਿਤ ਕੀਤਾ।












