Breaking : ਹਾਦਸੇ ਤੋਂ ਬਾਅਦ ਸਲੀਪਰ ਬੱਸ ਨੂੰ ਲੱਗੀ ਅੱਗ, 10 ਲੋਕ ਜ਼ਿੰਦਾ ਸੜੇ 

ਨੈਸ਼ਨਲ

ਬੈਂਗਲੁਰੂ, 25 ਦਸੰਬਰ, ਬੋਲੇ ਪੰਜਾਬ ਬਿਊਰੋ :

ਅੱਜ ਤੜਕਸਾਰ ਟੱਕਰ ਤੋਂ ਬਾਅਦ ਇੱਕ ਸਲੀਪਰ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 10 ਲੋਕ ਜ਼ਿੰਦਾ ਸੜ ਗਏ। ਇਹ ਹਾਦਸਾ ਕਰਨਾਟਕ ਦੇ ਚਿੱਤਰਦੁਰਗਾ ਵਿੱਚ NH-48 ‘ਤੇ ਹਿਰੀਯੂਰ ਤਾਲੁਕ ਦੇ ਨੇੜੇ ਵਾਪਰਿਆ। ਬੱਸ ਬੰਗਲੁਰੂ ਤੋਂ ਗੋਕਰਨ ਜਾ ਰਹੀ ਸੀ। 

ਰਿਪੋਰਟਾਂ ਅਨੁਸਾਰ, ਬੱਸ ਵਿੱਚ 30 ਤੋਂ ਵੱਧ ਯਾਤਰੀ ਸਨ। ਚਸ਼ਮਦੀਦਾਂ ਨੇ ਦੱਸਿਆ ਕਿ ਤੜਕੇ 2.30 ਵਜੇ ਇੱਕ ਤੇਜ਼ ਰਫ਼ਤਾਰ ਬੱਸ ਡਿਵਾਈਡਰ ਤੋੜ ਕੇ ਦੂਜੇ ਪਾਸਿਓਂ ਆ ਰਹੀ ਸੀਬਰਡ ਟ੍ਰਾਂਸਪੋਰਟ ਦੀ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਗਈ। ਬੱਸ ਨੂੰ ਤੁਰੰਤ ਅੱਗ ਲੱਗ ਗਈ। ਉਸ ਸਮੇਂ ਯਾਤਰੀ ਸੁੱਤੇ ਹੋਏ ਸਨ। ਇਸ ਕਾਰਨ ਉਨ੍ਹਾਂ ਨੂੰ ਆਪਣੇ ਆਪ ਨੂੰ ਬਚਾਉਣ ਦਾ ਮੌਕਾ ਨਹੀਂ ਮਿਲਿਆ।ਪੁਲਿਸ ਮੌਕੇ ਉੱਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।