ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੁਸਤਿਕਾ ਦਾ ਵਿਮੋਚਨ

ਨੈਸ਼ਨਲ

ਨਵੀਂ ਦਿੱਲੀ, 25 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):-

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹੀਨਾਵਾਰ ਪੱਤਰਿਕਾ ‘ਗੋਵਿੰਦ ਪ੍ਰਕਾਸ਼’ ਦਾ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕੀਤਾ ਗਿਆ। ਇਸ ਵਿੱਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੇ ਗੌਰਵਮਈ ਇਤਿਹਾਸ ਉੱਤੇ ਆਧਾਰਿਤ ਲੇਖ, ਕਵਿਤਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਇਸ ਵਿਸ਼ੇਸ਼ ਅੰਕ ਦਾ ਵਿਮੋਚਨ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਨਿਤਿਨ ਨਵੀਨ ਵੱਲੋਂ ਕੀਤਾ ਗਿਆ। ਇਸ ਮੌਕੇ ‘ਤੇ ਤਖ਼ਤ ਪਟਨਾ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਸਚਿਵ ਇੰਦਰਜੀਤ ਸਿੰਘ, ਸੀਨੀਅਰ ਉਪ-ਪ੍ਰਧਾਨ ਲਖਵਿੰਦਰ ਸਿੰਘ, ਉਪ-ਪ੍ਰਧਾਨ ਗੁਰਵਿੰਦਰ ਸਿੰਘ, ਧਰਮ ਪ੍ਰਚਾਰ ਚੇਅਰਮੈਨ ਮਹਿੰਦਰ ਪਾਲ ਸਿੰਘ ਢਿੱਲੋਂ, ਮੈਂਬਰ ਹਰਪਾਲ ਸਿੰਘ ਜੋਹਲ ਅਤੇ ਮੀਡੀਆ ਪ੍ਰਭਾਰੀ ਤੇ ‘ਗੋਵਿੰਦ ਪ੍ਰਕਾਸ਼’ ਮੈਗਜ਼ੀਨ ਦੇ ਸੰਪਾਦਕ ਸੁਦੀਪ ਸਿੰਘ ਹਾਜ਼ਰ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।